ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੀਲ ਸਨੀਤਾ ਦੀ ਅਗਵਾਈ ਹੇਠ
ਮਨਾਇਆ ਗਿਆ।ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਸਕੂਲ ਕੈਂਪਸ ਅਤੇ ਹੋਰ ਨੇੜਲੀਆਂ ਥਾਵਾਂ ‘ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ।ਸ਼੍ਰੀਮਤੀ ਸੁਸ਼ੀਲ ਸੁਨੀਤਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ।ਉਨਾਂ ਹਰ ਇੱਕ ਬੱਚੇ ਨੂੰ ਆਪਣੇ ਜੀਵਨ ਵਿੱਚ ਪੌਦੇ ਲਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਕਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media