ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਚੀਮਾ ਜ਼ੋਨ ਦੇ ਬੈਡਮਿੰਟਨ ਦੇ ਹੋਏ ਮੁਕਾਬਲਿਆਂ ਵਿੱਚ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਹੋਏ ਮੁਕਾਬਲਿਆਂ ਵਿੱਚ ਸਕੂਲ ਦੀਆਂ ਅੰਡਰ-14 ਲੜਕੀਆਂ ਨੇ ਜੋਨ ਚੀਮਾ ਵਿਚੋਂ ਦੂਸਰਾ ਸਥਾਨ, ਅੰਡਰ-17 ਸਾਲ ਲੜਕੀਆਂ ਨੇ ਦੂਸਰਾ ਅਤੇ ਅੰਡਰ-19 ਲੜਕੀਆਂ ਨੇ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਦੌਰਾਨ ਅੰਡਰ-14 ਸਾਲ ਲੜਕੀਆਂ ਵਿੱਚੋਂ ਤਰਨਪ੍ਰੀਤ ਕੌਰ ਅੱਠਵੀਂ ਕਲਾਸ ਅੰਡਰ-17 ਸਾਲ ਲੜਕੀਆਂ ਵਿਚੋਂ ਗੁਣਦੀਪ ਕੌਰ ਦਸਵੀਂ ਕਲਾਸ ਅਤੇ ਅੰਡਰ-19 ਲੜਕੀਆਂ ਵਿਚੋਂ ਜਸਪ੍ਰੀਤ ਕੌਰ ਬਾਰਵੀਂ ਰੂਪਨਜੋਤ ਬਾਰਵੀਂ ਅਤੇ ਮਹਿਕਦੀਪ ਕੌਰ ਗਿਆਰਵੀਂ ਕਲਾਸ ਦੀਆਂ ਵਿਦਿਆਰਥਣਾਂ ਦੀ ਜਿਲ੍ਹਾ ਸੰਗਰੂਰ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਲਈ ਚੋਣ ਕੀਤੀ ਗਈ।ਇਹਨਾਂ ਵਿਦਿਆਰਥਣਾਂ ਦਾ ਸਕੂਲ ਵਿੱਚ ਪਹੁੰਚਣ ‘ਤੇ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸਮੇਂ ਡੀ.ਪੀ.ਈ ਹਰਦੀਪ ਸਿੰਘ, ਮੈਡਮ ਬੇਅੰਤ ਕੌਰ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …