ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਪੰਜਾਬ ਬਾਰਡਰ ਜ਼ੋਨ ਨੇ ਅੱਜ ਸਰਹੱਦੀ ਖੇਤਰਾਂ ਵਿੱਚ ਹਰਿਆਵਲ ਵਧਾਉਣ ਲਈ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਦਾ ਉਦਘਾਟਨ ਜਸਬੀਰ ਸਿੰਘ ਸੁਰ ਸਿੰਘ ਪ੍ਰਬੰਧਕੀ ਨਿਰਦੇਸ਼ਕ ਨੇ ਅੰਮ੍ਰਿਤਸਰ ਵਿੱਚ ਇੱਕ ਸਮਾਰੋਹ ਦੌਰਾਨ ਆਪਣੇ ਹੱਥੀਂ ਰੁੱਖ ਲਗਾ ਕੇ ਕੀਤਾ।ਜਸਬੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਬਾਰਡਰ ਜ਼ੋਨ ਦੇ ਹਰ ਡਵੀਜ਼ਨ ਅਤੇ ਸਬ-ਡਵੀਜ਼ਨ ਵਿੱਚ 500 ਰੁੱਖ ਲਗਾਉਣਾ ਹੈ।ਇਹ ਸਮਾਗਮ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਇੰਜੀ: ਬਲਦੇਵ ਐਸ.ਸਰਾਂ ਵਲੋਂ ਚਲਾਈਆਂ ਜਾ ਰਹੀਆਂ ਹਰਿਆਵਲ ਪਹਿਲਕਦਮੀਆਂ ਪ੍ਰਤੀ ਸਮਰਪਣ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਕਾਮਿਆਂ ਦੀ ਵੀ ਸ਼ਲਾਘਾ ਕੀਤੀ।
Check Also
ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ
ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …