ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ੋਨ ਖੇਡਾਂ `ਚ ਟੈਗੋਰ ਵਿਦਿਆਲਿਆ ਸੀਨੀਅਰ
ਸੈਕੰਡਰੀ ਸਕੂਲ ਲੌਗੋਵਾਲ ਦੀਆਂ ਖਿਡਾਰਣਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲ੍ਹਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਦੱਸਿਆ ਕਿ ਅੰਡਰ-14 ਕਬੱਡੀ ਦੀਆਂ ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-17 ਅਤੇ 19 ਦੀਆਂ ਕੁੜੀਆਂ ਜਿਲ੍ਹੇ ਲਈ ਚੁਣੀਆਂ ਗਈਆਂ।ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਨੇ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਮਿਲੀਆਂ ਪ੍ਰਾਪਤੀਆਂ ਲਈ ਡੀ.ਪੀ ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਸ਼ਰਮਾ ਅਤੇ ਪਰਵਿੰਦਰ ਸਿੰਘ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media