ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਵਿਹੜੇ ਵਿੱਚ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਅਤੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਆਖਰੀ ਪੜਾਅ ਵਿੱਚ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ।ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚੋਂ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ।ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਭਗਤ ਜੀ ਦੇ ਜੀਵਨ ਨਾਲ ਜੁੜੀਆਂ ਯਾਦਾਂ ਦੀ ਸਾਂਝ ਸੰਗਤਾਂ ਨਾਲ ਪਾਈ।ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਦੀ ਟੀਮ ਨੇ ਵੀ ਰੁੱਖਾਂ ਦੀ ਅਹਿਮੀਅਤ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਨਾਲ ਜੋੜ ਕੇ ਬੜੇ ਵੇਰਵੇ ਸਹਿਤ ਬਿਆਨ ਕੀਤਾ।ਪਿੰਗਲਵਾੜਾ ਸੰਸਥਾ ਵੱਲੋਂ ਚਾਰ ਕਿਤਾਬਾਂ Spiritual Journey, Education of Heart,ਭਗਤ ਪੂਰਨ ਸਿੰਘ ਜੀ ਦੀ ਅਧਿਆਤਮਕ ਧੀ ਅਤੇ ਮੇਰੇ ਪਿਆਰੇ ਬਾਬਾ ਜੀ) ਰਲੀਜ਼ ਕੀਤੀਆਂ ਗਈਆਂ।ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਵਿਧਾਇਕ ਅੰਮ੍ਰਿਤਸਰ ਨੇ ਵੀ ਹਾਜ਼ਰੀ ਭਰੀ।ਇਸ ਵਾਰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਪਿੰਗਲਵਾੜਾ ਸੰਸਥਾ ਵਿੱਚ ਲੰਬੇ ਸਮੇਂ ਤੋਂ ਆਨਰੇਰੀ ਤੌਰ ‘ਤੇ ਭਗਤ ਪੂਰਨ ਸਿੰਘ ਸਕੂਲ ਫਾਰ ਡੈਫ਼ ਦੇ ਡਾਇਰੈਕਟਰ ਗਰੁੱਪ ਕੈਪਟਨ (ਰਿਟਾ.) ਰਜਿੰਦਰਪਾਲ ਸਿੰਘ ਅਤੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲਜ਼ ਦੇ ਆਨਰੇਰੀ ਸਿੱਖਿਆ ਸਲਾਹਕਾਰ ਗੁਰਨਾਇਬ ਸਿੰਘ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਈਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਪਿੰਗਲਵਾੜਾ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਆ ਗਿਆ।
ਇਸ ਸਮੇਂ ਕੁਲਵੰਤ ਸਿੰਘ ਅਣਖੀ, ਡਾ. ਨਸੀਰ ਅਖਤਰ, ਪ੍ਰਧਾਨ ਸਿੱਖ ਮੁਸਲਿਮ ਸਾਂਝਾ ਫਰੰਟ ਅਤੇ ਵਾਤਾਵਰਨ ਪ੍ਰੇਮੀ, ਭਾਈ ਸਾਹਿਬ ਭਾਈ ਸੁਰਜੀਤ ਸਿੰਘ ਸੁਭਾਗਾ ਮੁੱਖ ਗ੍ਰੰਥੀ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਪ੍ਰਦੁਮਨ ਸਿੰਘ, ਗਿਆਨੀ ਕੇਵਲ ਸਿੰਘ, ਬੀਬੀ ਤਜਿੰਦਰ ਕੌਰ ਬੱਬੂ ਯੂ.ਕੇ ਅਤੇ ਸਮੂਹ ਪਿੰਗਲਵਾੜਾ ਪਰਿਵਾਰ ਹਾਜ਼ਰ ਸੀ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …