Saturday, May 30, 2026

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਦਾ ਕੀਤਾ ਦੌਰਾ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ।ਉਹਨਾਂ ਨੇ ਫਾਰਮ ‘ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜ਼ੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜ਼ੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾ ਕੀਤਾ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਅਤੇ ਫਾਰਮ ਇੰਚਾਰਜ਼ ਰਾਜਬੀਰ ਸਿੰਘ ਨੇ ਫਸਲਾਂ ਵਿੱਚ ਆਰਗੈਨਿਕ ਵਿਧੀਆਂ ਰਾਹੀਂ ਤੱਤਾਂ ਦੀ ਪੂਰਤੀ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਇਸ ਫਾਰਮ ‘ਤੇ ਸਾਰੀਆਂ ਫਸਲਾਂ ਬਿਨਾਂ ਕਿਸੇ ਰਸਾਇਣ ਦੀ ਵਰਤੋਂ ਕਰਕੇ ਪੈਦਾ ਕੀਤੀਆ ਜਾਂਦੀਆਂ ਹਨ ਅਤੇ ਪ੍ਰੋਸੈਸਿੰਗ ਕੀਤੀ ਜਾਂਦੀ ਹੈ।
ਇਸ ਮੌਕੇ ਵਿਸ਼ਾ ਵਸਤੂ ਮਾਹਿਰ ਜੋਗਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਖੇਤੀਬਾੜੀ ਅਫਸਰ ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਲਵਪ੍ਰੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀਬਾੜੀ ਵਿਸਥਾਰ ਅਫਸਰ ਬਲਜਿੰਦਰ ਸਿੰਘ, ਹਰਕੀਰਤ ਸਿੰਘ, ਉਪਕਾਰ ਸਿੰਘ ਆਦਿ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …