Sunday, October 4, 2026

ਸਿੱਧੂ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੋ-ਖੋ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …