ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ
ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਈ.ਕੇ.ਜੀ.ਪੀ.ਟੀ.ਯੂ ਦੇ ਸਹਿਯੋਗ ਨਾਲ ਕੈਂਪਸ ਵਿਖੇ ‘ਇਕ ਰੁੱਖ ਲਗਾਉਣ’ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ‘ਚ ਕਰਵਾਏ ਗਏ ਮਾਗਮ ਵਿੱਚ ਵਿਦਿਆਰਥੀਆਂ, ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਸੰਤਰਾ, ਆੜੂ, ਅਨਾਰ, ਚੀਕੂ, ਸੀਤਾਫਲ ਆਦਿ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ।ਡਾ. ਮੰਜੂ ਬਾਲਾ ਨੇ ਕਿਹਾ ਕਿ ਅੱਜ ਇਨ੍ਹਾਂ ਬੂਟੇ ਲਗਾ ਕੇ ਅਸੀਂ ਨਾ ਸਿਰਫ਼ ਵਾਤਾਵਰਨ ਦੀ ਸੰਭਾਲ ’ਚ ਯੋਗਦਾਨ ਪਾ ਰਹੇ ਹਾਂ, ਸਗੋਂ ਆਉਣ ਵਾਲੀ ਪੀੜ੍ਹੀ ਲਈ ਵੀ ਇੱਕ ਮਿਸਾਲ ਕਾਇਮ ਕਰ ਰਹੇ ਹਾਂ।
ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਾਲਜ ਕੈਂਪਸ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇ ਭਰੇ ਅਤੇ ਸਿਹਤਮੰਦ ਵਾਤਾਵਰਣ ਸਬੰਧੀ ਉਪਰਾਲਿਆਂ ਲਈ ਡਾ. ਮੰਜੂ ਬਾਲਾ ਅਤੇ ਉਨ੍ਹਾਂ ਦੀ ਟੀਮ ਦੇ ਯਤਨ ਸਲਾਹਣਯੋਗ ਹਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media