ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ
ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਨਾਲ ਝੁਲਸੇ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੂੰ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ।ਇਲਾਜ਼ ਦੌਰਾਨ ਉਹ ਬੀਤੀ ਰਾਤ ਚਲਾਣਾ ਕਰ ਗਏ।ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media