ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ।ਉਨਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ‘ਤੇ ਗਿੱਧਾ, ਭੰਗੜਾ, ਗੁਰੱਪ ਡਾਂਸ ਪੇਸ਼ ਕੀਤੇ ਅਤੇ ਗੀਤ, ਸਿੱਠਣੀਆਂ, ਟੱਪੇ ਆਦਿ ਜ਼ੁਬਾਨੀ ਗਾ ਕੇ ਪੇਸ਼ ਕੀਤੇ।ਹਾਜ਼ਰੀਨ ਨੇ ਪ੍ਰੋਗਰਾਮ ਦਾ ਭਰਪੂਰ ਆਨੰਦ ਮਾਣਿਆ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਤੀਜ਼ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ।ਇਸ ਮੌਕੇ ਪ੍ਰਿੰਸੀਪਲ ਯਸ਼ਪਾਲ ਸਿੰਘ, ਵਾਇਸ ਪ੍ਰਿੰਸੀਪਲ ਅੰਕਿਤ ਕਾਲੜਾ, ਨੈਬ ਸਿੰਘ, ਗੁਰਵਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ, ਪੁਸ਼ਪਿੰਦਰ ਕੌਰ ਤੋਂ ਇਲਾਵਾ ਸਕੂਲ ਸਟਾਫ ਵੀ ਮੌਜ਼ੂਦ ਰਿਹਾ।
Check Also
ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ’ਚ ਉਤਪਾਦਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ …
Punjab Post Daily Online Newspaper & Print Media