ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ
ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ 8ਵੇਂ ਦੀਆਂ ਵਿਦਿਆਰਥਣਾਂ ਮੁਸਕਾਨ ਨੇ 82.38%, ਅਕਾਂਕਸ਼ਾ 81.35%, ਪ੍ਰਤਿਭਾ 80.35%, ਗੁਰਕਿਰਨ ਕੌਰ 80.33%, ਨਵਜੋਤ ਕੌਰ 79.31%, ਅੰਸ਼ਿਕਾ 78.11%, ਸਮਰਿਧੀ 77.84%, ਅਨਮੋਲਦੀਪ 77.80% ਅਤੇ ਹਰਮਨਪ੍ਰੀਤ ਕੌਰ ਨੇ 77.38% ਅੰਕ ਪ੍ਰਾਪਤ ਕੀਤੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media