Saturday, September 26, 2026

ਕੈਬਨਟ ਮੰਤਰੀ ਧਾਲੀਵਾਲ ਅਤੇ ਈ.ਟੀ.ਓ ਵਲੋਂ ਹਵਾਈ ਅੱਡੇ ‘ਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਦੀ ਇਨਾਮੀ ਰਾਸ਼ੀ- ਧਾਲੀਵਾਲ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵਲੋਂ ‘ਜੀ ਆਇਆ’ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।ਹਾਕੀ ਖਿਡਾਰੀਆਂ ਦੇ ਮਾਤਾ ਪਿਤਾ ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਧਾਲੀਵਾਲ ਨੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਹਾਡੀ ਜੇਤੂ ਟੀਮ ਦੇ ਹਰੇਕ ਖਿਡਾਰੀ ਨੂੰ ਇੱਕ ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ।ਉਹਨਾਂ ਕਿਹਾ ਕਿ ਸਾਨੂੰ ਤੁਹਾਡੇ ਉਤੇ ਮਾਣ ਹੈ, ਜਿਨਾਂ ਨੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਭਾਰਤ ਦੀ ਵਾਪਸੀ ਕਰਵਾਈ ਹੈ।ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪਿੰਡ ਪੱਧਰ ‘ਤੇ ਵਿਕਸਿਤ ਕਰਨ ਲਈ ਯਤਨ ਕਰ ਰਹੀ ਹੈ ਅਤੇ ਆਉਣ ਵਾਲਾ ਸਮਾਂ ਸਾਡੇ ਖਿਡਾਰੀਆਂ ਅਤੇ ਖੇਡਾਂ ਲਈ ਬਹੁਤ ਸੁਖਾਵਾਂ ਮਾਹੌਲ ਦੇਵੇਗਾ, ਜਿਸ ਨਾਲ ਪੰਜਾਬ ਵਿੱਚ ਵੱਡੇ ਖਿਡਾਰੀ ਪੈਦਾ ਹੋਣਗੇ।ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ‘ਤੇ ਸਦਾ ਮਾਣ ਰਹੇਗਾ ਜਿਨਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ।
ਫੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ .ਨੇ ਕਿਹਾ ਕਿ ਬੜੀ ਖੁਸ਼਼ੀ ਦੀ ਗੱਲ ਹੈ ਕਿ ਸਾਡੇ ਖਿਡਾਰੀਆਂ ਨੇ ਪੰਜਾਬ ‘ਤੇ ਲੱਗਾ ਨਸ਼ੇ ਦਾ ਕਲੰਕ ਆਪਣੀ ਖੇਡ ਨਾਲ ਦੂਰ ਕੀਤਾ ਹੈ। ਉਹਨਾਂ ਕਿਹਾ ਕਿ ਸਾਡਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੁੰਦਾ ਹੈ ਜਦੋਂ ਸਾਡੇ ਪੰਜਾਬ ਦੇ ਖਿਡਾਰੀ ਓਲੰਪਿਕ ਵਿੱਚ ਦੇਸ਼ ਦੀ ਤਰਜ਼ਮਾਨੀ ਕਰ ਰਹੇ ਹੁੰਦੇ ਹਨ।ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਭਵਿਖ ਵਿੱਚ ਪੰਜਾਬ ਖੇਡਾਂ ਦੀ ਨਰਸਰੀ ਵਜੋਂ ਜਾਣਿਆ ਜਾਵੇਗਾ।
ਹਵਾਈ ਅੱਡੇ ‘ਤੇ ਪੁੱਜੇ ਓਲੰਪਿਕ ਖਿਡਾਰੀਆਂ ਵਿੱਚ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨ ਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਦੇ ਨਾਮ ਵਰਨਨਯੋਗ ਹਨ।
ਇਸ ਮੌਕੇ ਰਜ਼ਤ ਉਬਰਾਏ ਪ੍ਰਸ਼ਾਸ਼ਕ ਏ.ਡੀ.ਏ, ਸਾਬਕਾ ਹਾਕੀ ਓਲੰਪੀਅਨ ਪ੍ਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਜਨਰਲ ਸਕੱਤਰ ਅਮਰੀਕ ਸਿੰਘ ਪਵਾਰ, ਚੇਅਰਮੈਨ ਸਲਾਹਕਾਰ ਬੋਰਡ ਪ੍ਰਗਟ ਸਿੰਘ, ਖਜਾਨਚੀ ਸੰਜੀਵ ਕੁਮਾਰ, ਕਾਰਜ਼ਕਾਰੀ ਮੈਂਬਰ ਕੁਲਬੀਰ ਸਿੰਘ, ਮੈਂਬਰ ਗੁਰਮੀਤ ਸਿੰਘ, ਗੁਨਦੀਪ ਸਿੰਘ ਕਪੂਰ, ਚੇਅਰਮੈਨ ਅੰਪਾਇਰਿੰਗ ਕਮੇਟੀ ਗੁਰਿੰਦਰ ਸਿੰਘ ਸੰਘਾ, ਆਫਿਸ ਇੰਚਾਰਜ਼ ਕੰਚਨ ਅਤੇ ਸੀਨੀਅਰ ਅਧਿਕਾਰੀਆਂ ਨੇ ਖਿਡਾਰੀਆਂ ਨੂੰ ‘ਜੀ ਆਇਆ’ ਕਿਹਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …