ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ
ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਇਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸੀਅਤ ਸਨ।ਉਨ੍ਹਾਂ ਦੀ ਘਾਟ ਸਿੱਖ ਕੌਮ ਨੂੰ ਹਮੇਸ਼ਾਂ ਮਹਿਸੂਸ ਹੁੰਦੀ ਰਹੇਗੀ।ਉਨਾਂ ਨੇ ਭਾਈ ਖ਼ਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਿਦਆਂ ਕਰਤਾ ਪੁਰਖ ਦੇ ਸਨਮੁੱਖ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media