Friday, November 22, 2024

ਨਗਰ ਨਿਗਮ ਵਲੋਂ ਕੀਤੀ ਜਾ ਚੁੱਕੀ ਹੈ 8500 ਕੁੱਤਿਆਂ ਦੀ ਨਸਬੰਦੀ – ਕਮਿਸ਼ਨਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਨਗਰ ਨਿਗਮ ਕੁੱਤਿਆਂ ਦਾ ਨਸਬੰਦੀ ਕੇਂਦਰ ਸਫਲਤਾਪੂਰਵਕ ਚਲਾ ਰਿਹਾ ਹੈ ਅਤੇ ਹੁਣ ਤੱਕ ਇਸ ਵਲੋਂ 8500 ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਅਵਾਰਾ ਕੁੱਤਿਆਂ ਦੀ ਨਸਬੰਦੀ ਲਈ ਪਸ਼ੂ ਜਨਮ ਕੰਟਰੋਲ ਕੇਂਦਰ ਨਰਾਇਣਗੜ੍ਹ ਛੇਹਰਟਾ ਵਿਖੇ ਦੂਜਾ ਅਤੇ ਪਸ਼ੂ ਜਨਮ ਕੰਟਰੋਲ ਕੇਂਦਰ ਫਤਿਹਗੜ੍ਹ ਸ਼਼ੁਕਰਚੱਕ ਵਿਖੇ ਕੁੱਤਿਆਂ ਦੀ ਨਸਬੰਦੀ ਕੇਂਦਰ ਸਥਾਪਿਤ ਕੀਤਾ ਗਿਆ ਹੈ।ਨਗਰ ਨਿਗਮ ਵਲੋਂ ਅਗਸਤ 2023 ਤੋਂ ਅਗਸਤ 2025 ਤੱਕ 20000 ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਲਈ ਟੈਂਡਰ ਜਾਰੀ ਕੀਤਾ ਗਿਆ ਸੀ ਅਤੇ ਇਹ ਕੰਮ ਜਾਰੀ ਹੈ।ਹੁਣ ਤੱਕ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ 8500 ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।ਇਸ ਸਮੇਂ ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਦੇ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ।ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਖਤਰਨਾਕ ਅਤੇ ਵੱਢਣ ਵਾਲੇ ਕੱਤਿਆਂ ਨੂੰ ਫੜਨ ਲਈ ਟੀਮ ਨਾਲ ਇੱਕ ਵੱਖਰੀ ਟਰੈਕਟਰ ਟਰਾਲੀ ਵੀ ਲਗਾਈ ਗਈ ਹੈ ਅਤੇ ਇਲਾਜ਼ ਉਪਰੰਤ ਇਨ੍ਹਾਂ ਕੁੱਤਿਆਂ ਨੂੰ ਐਸ.ਪੀ.ਸੀ.ਏ ਹਾਥੀ ਗੇਟ ਵਿਖੇ ਰੱਖਿਆ ਗਿਆ ਹੈ।
ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਕੇਵਲ, ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨਾ ਹੈ। ਉਨ੍ਹਾਂ ਨੂੰ ਉਹਨਾਂ ਖੇਤਰਾਂ ਵਿੱਚ ਛੱਡਿਆ ਜਾ ਰਿਹਾ ਹੈ, ਜਿੱਥੋਂ ਇਨ੍ਹਾਂ ਨੂੰ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ ਅਤੇ ਇਹ ਜਨਤਾ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …