ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂਵੱਖ-ਵੱਖ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ,
ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਵਿਦਿਆਰਥੀਆਂ ਨੂੰ ਆਜ਼ਾਦ ਭਾਰਤ ਦੇ ਨਾਗਰਿਕ ਹੋਣ ’ਤੇ ਵਧਾਈ ਦਿੱਤੀ।ਉਨ੍ਹਾਂ ਵਿਦਿਆਰਥੀਆਂ ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਅਤੇ ਦੇਸ਼ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਪ੍ਰੇਰਿਤ ਕੀਤਾ।ਰਾਸ਼ਟਰੀ ਗੀਤ ਦਾ ਗਾਇਨ ਵੀ ਕੀਤਾ ਗਿਆ।
ਇਸ ਮੌਕੇ ਐਨ.ਸੀ.ਸੀ ਕੈਡਿਟਾਂ, ਸਕੂਲ ਦੀ ਬੈਂਡ ਟੀਮ ਅਤੇ ਸਕੂਲ ਦੇ ਖੇਡ ਨਾਇਕਾਂ ਵਲੋਂ ਮਾਰਚ ਪਾਸਟ ਕੀਤਾ ਗਿਆ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media