ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਜਾ
ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ।ਇਹਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ਼ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ।ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮਜ਼ ) ਦੇ ਦਫ਼ਤਰਾਂ ਵਿੱਚ ਉਪਲੱਬਧ ਹਨ ਜਾਂ ਇਨਾਂ ਨੂੰ ਕਮਿਸ਼ਨ ਦੀ ਵੈਬਸਾਈਟ <sec.punjab.gov.in <http://sec.punjab.gov.in/>
ਤੋਂ “Panchayat Elections >Statutory Forms” ਡਾਉਨਲੋਡ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media