Thursday, November 21, 2024

ਯੂਨੀਵਰਸਿਟੀ ਦੇ 65 ਵਿਦਿਆਰਥੀਆਂ ਨੂੰ ਟਾਟਾ ਕੰਸਲਟੈਂਸੀ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ.) ਕੰਪਨੀ ਵੱਲੋਂ ਬੀ.ਟੈਕ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ।ਕੰਪਨੀ ਵੱਲੋਂ ਇਨ੍ਹਾਂ ਕੋਰਸਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 65 ਵਿਦਿਆਰਥੀਆਂ ਦੀ 3.36 ਲੱਖ ਤੋਂ 9.00 ਲੱਖ ਰੁਪਏ ਪ੍ਰਤੀ ਸਾਲ ਤਨਖਾਹ ਪੈਕੇਜ਼ `ਤੇ ਚੋਣ ਕੀਤੀ ਗਈ।ਇਨ੍ਹਾਂ ਵਿਦਿਆਰਥੀਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਕੈਂਪਸ ਤੋਂ ਇਲਾਵਾ ਜਲੰਧਰ ਅਤੇ ਗੁਰਦਾਸਪੁਰ ਦੇ ਖੇਤਰੀ ਕੈਂਪਸ ਨਾਲ ਸਬੰਧਤ ਵਿਦਿਆਰਥੀ ਵੀ ਸ਼ਾਮਿਲ ਹਨ, ਜੋ ਆਪੋ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀ ਨੌਕਰੀ ਜੁਆਇਨ ਕਰਨਗੇ।
ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਟੀ.ਸੀ.ਐਸ ਵਿੱਚ ਵਿਦਿਆਰਥੀਆਂ ਦੀ ਨੌਕਰੀਆਂ ਲਈ ਇਸ ਚੋਣ ਲਈ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ।ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਵੀ ਵਿਦਿਆਰਥੀਆਂ ਨੂੰ ਇਸ ਵੱਡੀ ਸਫਲਤਾ ਲਈ ਵਧਾਈ ਦਿੱਤੀ।
ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਕਿਹਾ ਕਿ ਟੀ.ਸੀ.ਐਸ ਟਾਟਾ ਗਰੁੱਪ ਦਾ ਇੱਕ ਹਿੱਸਾ ਹੈ ਅਤੇ 46 ਦੇਸ਼ਾਂ ਵਿੱਚ 150 ਥਾਵਾਂ `ਤੇ ਕੰਮ ਕਰਦਾ ਹੈ।ਦੁਨੀਆਂ ਭਰ ਵਿੱਚ ਇਸ ਦੇ 6 ਲੱਖ ਤੋਂ ਵੱਧ ਕਰਮਚਾਰੀ ਹਨ। ਟੀ.ਸੀ.ਐਸ ਮਾਰਕੀਟ ਪੂੰਜੀਕਰਣ ਦੁਆਰਾ ਦੂਜੀ ਸਭ ਤੋਂ ਵੱਡੀ ਭਾਰਤੀ ਕੰਪਨੀ ਹੈ ਅਤੇ ਦੁਨੀਆਂ ਭਰ ਵਿੱਚ ਸਭ ਤੋਂ ਵਧੀਆ ਆਈ.ਟੀ ਸੇਵਾ ਬ੍ਰਾਂਡ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …