ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਜੀਤ ਅਖ਼ਬਾਰ ਦੇ ਸੀਨੀਅਰ ਫੋਟੋ ਪੱਤਰਕਾਰ ਸ. ਨਿਰਮਲ ਸਿੰਘ ਧੀਰ ਜੋ ਕੁਝ ਸਮਾਂ ਬਿਮਾਰ ਰਹਿਣ ਕਾਰਨ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਧੀਰ ਗੁਰੂ ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ।ਲੋਕਤੰਤਰ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪੱਤਰਕਾਰਤਾ ਦੇ ਖੇਤਰ ਵਿੱਚ ਉਨ੍ਹਾਂ ਨੇ ਫੋਟੋ ਪੱਤਰਕਾਰ ਵਜੋਂ ਲੰਮਾ ਸਮਾਂ ਸੁਹਿਰਦ ਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ।ਉਨ੍ਹਾਂ ਨੇ ਆਪਣੇ ਜੀਵਨ ਵਿੱਚ ਫੋਟੋ ਪੱਤਰਕਾਰੀ ਦੇ ਨਾਲ-ਨਾਲ ਦੇਸ਼-ਵਿਦੇਸ਼ਾਂ ਦੇ ਅਨੇਕਾਂ ਕੁਸ਼ਤੀ ਮੁਕਾਬਲਿਆਂ ਵਿੱਚ ਵੀ ਹਿੱਸਾ ਲਿਆ।ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸੁੱਚਜੇ ਫੋਟੋ ਪੱਤਰਕਾਰਤਾ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਸ. ਨਿਰਮਲ ਸਿੰਘ ਧੀਰ ਦੀ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸੇ ਤਰ੍ਹਾਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸ. ਨਿਰਮਲ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …