ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ
ਫਸਟ ਪੰਜਾਬ ਗਰਲਜ਼ ਬਟਾਲੀਅਨ ਦੇ ਐਨ.ਸੀ.ਸੀ. ਕੈਡਿਟਾਂ ਨੇ ਅਜ਼ਾਦੀ ਦਿਵਸ ਮੌਕੇ ਗਾਂਧੀ ਗਰਾਊਂਡ ਪਰੇਡ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਪਰੇਡ ਆਡਰ ਕਮਾਂਡਡਿੰਗ ਅਫ਼ਸਰ ਕੇ.ਕੇ ਜਡੇਜਾ ਦੀ ਪ੍ਰਧਾਨਗੀ ਹੇਠ ਸਕੂਲ ਦੀਆਂ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲਿਆ।ਉਨ੍ਹਾਂ ਕਿਹਾ ਕਿ ਸਕੂਲ ਕੈਡਿਟ ਮਹਿਕਪ੍ਰੀਤ ਕੌਰ ਨੇ ਆਪਣੀ ਟੁਕੜੀ ਨੂੰ ਕਮਾਂਡ ਕੀਤਾ ਅਤੇ ਪਰੇਡ ਦੌਰਾਨ ਆਪਣੀ ਸ਼ਾਨਦਾਰ ਕਾਬਲੀਅਤ ਦਾ ਮੁਜ਼ਾਹਰਾ ਕੀਤਾ।ਸ੍ਰੀਮਤੀ ਨਾਗਪਾਲ ਨੇ ਕੈਡਿਟਾਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media