Friday, November 22, 2024

ਖ਼ਾਲਸਾ ਕਾਲਜ ਵਿਖੇ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਇਕ ਰੋਜ਼ਾ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਲੈਕਚਰ ਮੌਕੇ ਜਲੰਧਰ ਤੋਂ ਮਾਹਿਰ ਫ਼ੋਟੋਗ੍ਰਾਫ਼ਰ ਕਰਮਵੀਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਵਾਇਸ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਅਤੇ ਵਿਭਾਗ ਮੁੱਖੀ ਡਾ. ਸਾਨੀਆ ਮਰਵਾਹਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਡਾ. ਭਾਟੀਆ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਪੱਤਰਕਾਰਤਾ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਦੇ ਖੇਤਰ ਦੀਆਂ ਤਕਨੀਕਾਂ ਸਿਖਾਉਣ ’ਚ ਸਹਾਇਤਾ ਪ੍ਰਦਾਨ ਕਰਨਾ ਸੀ।ਉਨ੍ਹਾਂ ਕਿਹਾ ਕਿ ਹਰ ਸਾਲ 19 ਅਗਸਤ ਨੂੰ ਇਹ ਦਿਨ ਨੂੰ ਸਾਰੇ ਫੋਟੋਗ੍ਰਾਫ਼ੀ ਦੀ ਕਲਾ, ਸ਼ਿਲਪਕਾਰੀ, ਵਿਗਿਆਨ ਅਤੇ ਇਤਿਹਾਸ ਨੂੰ ਸਾਂਝਾ ਕਰਨ ਲਈ ਵਿਸ਼ਵ ਫੋਟੋਗ੍ਰਾਫੀ ਦਿਵਸ ਵਜੋਂ ਮਨਾਉਂਦੇ ਹਨ।ਡਾ: ਮਰਵਾਹਾ ਨੇ ਕਿਹਾ ਕਿ ਫ਼ੋਟੋਗ੍ਰਾਫ਼ੀ ਦਿਵਸ ਮਨਾਉਣ ਦਾ ਮੁੱਖ ਮੰਤਵ ਮੀਡੀਆ ਦੇ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਅਤੇ ਡਿਜ਼ੀਟਲ ਪੱਤਰਕਾਰੀ ਬਾਰੇ ਪ੍ਰੈਕਟੀਕਲ ਗਿਆਨ ਦੇਣਾ ਸੀ।ਸੰਧੂ ਨੇ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਪੇਸ਼ੇਵਰ ਫੋਟੋਗ੍ਰਾਫਰ ਬਣਨ ਲਈ ਲੋੜੀਂਦੇ ਵਿਹਾਰਕ ਹੁਨਰਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਫੋਟੋਗ੍ਰਾਫੀ ’ਚ ਵਰਤੇ ਜਾਣ ਵਾਲੇ ਦ੍ਰਿਸ਼ਟੀਕੋਣ, ਰੌਸ਼ਨੀ, ਫਿਲਟਰ ਅਤੇ ਲੈਂਸ ਦੀ ਮਹੱਤਤਾ ਬਾਰੇ ਗੁਰ ਸਾਂਝੇ ਕੀਤੇ।
ਇਸ ਮੌਕੇ ਪ੍ਰੋ. ਹਰੀ ਸਿੰਘ, ਪ੍ਰੋ. ਸੁਰਭੀ ਸ਼ਰਮਾ, ਪ੍ਰੋ. ਜਸਕੀਰਤ, ਪ੍ਰੋ. ਭਾਵਨੀ, ਪ੍ਰੋ. ਹਰਜੀਤ ਸਿੰਘ, ਜਾਹਨਵੀ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …