Friday, June 26, 2026

ਭੁਪਿੰਦਰ ਸ਼ਰਮਾ ਦਾ ਪਿਸਟਲ ਮੁਕਾਬਲਿਆਂ ‘ਚ ਦੂਜਾ ਸਥਾਨ

ਭੀਖੀ, 22 ਅਗਸਤ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਬਾਰਵੀਂ ਕਲਾਸ ਦੇ ਵਿਦਿਆਰਥੀ ਭੁਪਿੰਦਰ ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਚੱਲ ਰਹੀਆਂ ਜਿਲ੍ਹਾ ਪੱਧਰੀ 10 ਮੀਟਰ ਏਅਰ ਪਿਸਟਲ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਨਾਲ ਹੀ 59ਵੀਂ ਪੰਜਾਬ ਸਟੇਟ ਐਨ ਆਰ ਸ਼ੂਟਿੰਗ ਚੈਂਪੀਅਨਸ਼ਿਪ ਮੋਹਾਲੀ 10 ਮੀਟਰ ਪਿਸਟਲ ਮੁਕਾਬਲੇ ਵਿਚੋਂ ਟੀਮ ਮੈਡਲ ‘ਚ ਤੀਜ਼ਾ ਅਤੇ 50 ਮੀਟਰ ਫਰੀ ਪਿਸਟਲ ਮੁਕਾਬਲਿਆਂ ਵਿਚੋਂ ਗੋਲਡ ਮੈਡਲ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਵਿਦਿਆਰਥੀ ਨੇ ਪਹਿਲਾਂ ਵੀ ਏਅਰ ਪਿਸਟਲ ਮੁਕਾਬਲਿਆਂ ਕਈ ਮੈਡਲ ਜਿੱਤੇ ਹਨ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਬੱਚੇ ਅਤੇ ਬੱਚੇ ਦੇ ਮਾਪਿਆਂ ਨੂੰ ਵਧਾਈ ਦਿੱਤੀ।ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਬੱਚੇ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਭਾਗ ਲੈ ਕੇ ਮੱਲ੍ਹਾਂ ਮਾਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …