Thursday, November 21, 2024

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਜ਼ੋਰਦਾਰ ਸਵਾਗਤ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਐਸ.ਡੀ.ਐਮ ਲਾਲ ਵਿਸ਼ਵਾਸ਼ ਬੈਂਸ ਦੀ ਅਗਵਾਈ ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।
ਐਸ.ਡੀ.ਐਮ ਵਿਸ਼ਵਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਸ਼ੁਰੂ ਕੀਤੀਆਂ ਗਈਆਂ ਹਨ।ਉਨਾਂ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਖਿਡਾਰੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ।ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2024 ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਸੰਗਰੂਰ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿਥੇ ਖੇਡਾਂ ਦੇ ਤੀਜੇ ਸੀਜ਼ਨ ਦਾ ਉਦਘਾਟਨ ਹੋਵੇਗਾ।ਹਰ ਜ਼ਿਲਾ ਹੈਡਕੁਆਟਰ ‘ਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਇਹ ਮਸ਼ਾਲ 22 ਅਗਸਤ ਨੂੰ ਅੰਮ੍ਰਿਤਸਰ ਤੇ ਗੁਰਦਾਸਪੁਰ ਤੋਂ ਬਾਅਦ 23 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ, 24 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ, 25 ਅਗਸਤ ਨੂੰ ਰੂਪਨਗਰ ਤੇ ਐਸ.ਏ.ਐਸ ਨਗਰ ਤੇ ਫਤਹਿਗੜ੍ਹ ਸਾਹਿਬ, 26 ਅਗਸਤ ਨੂੰ ਪਟਿਆਲਾ, ਮਲੇਰਕੋਟਲਾ ਤੇ ਬਰਨਾਲਾ, 27 ਅਗਸਤ ਨੂੰ ਫਰੀਦਕੋਟ ਤੇ ਫਾਜ਼ਿਲਕਾ, 28 ਅਗਸਤ ਨੂੰ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ 29 ਅਗਸਤ ਨੂੰ ਮਾਨਸਾ ਤੇ ਸੰਗਰੂਰ ਵਿਖੇ ਪਹੁੰਚੇਗੀ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ‘ਚ ਖੇਡ ਪ੍ਰੇਮੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …