ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼ਹਿਰ ਦੇ ਪੱਛਮੀ ਜ਼ੋਨ ਖਾਸ ਕਰਕੇ ਕੋਟ ਖਾਲਸਾ ਇਲਾਕੇ ਵਿੱਚ ਸੀਵਰੇਜ਼ ਦੀ ਸਮੱਸਿਆ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਸਨ।ਇਸ ਲਈ ਇੰਦਰਾ ਕਲੋਨੀ, ਇੰਦਰਾਪੁਰੀ ਆਦਿ ਖੇਤਰਾਂ ਦੀ ਸੀਵਰੇਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ ਸੀਵਰੇਜ਼ ਡਰੇਨ ਦੇ ਕੋਲ ਨਿਕਾਸੀ ਨਾਲੇ ਕੋਲ ਨਵੀਂ ਮੋਟਰ ਲਗਾ ਕੇ ਚਾਲੂ ਕਰ ਦਿੱਤੀ ਗਈ ਹੈ।ਜਿਸ ਨਾਲ ਸੀਵਰੇਜ਼ ਓਵਰਫਲੋਅ ਦੀ ਮੁੱਖ ਸਮੱਸਿਆ ਹੱਲ ਹੋ ਜਾਵੇਗੀ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਪੱਛਮੀ ਜ਼ੋਨ ਦੇ ਕੋਟ ਖਾਲਸਾ ਇਲਾਕੇ ਵਿੱਚ ਸੀਵਰੇਜ਼ ਦੇ ਓਵਰ ਫਲੋਅ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ ਅਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਉਹ ਖੁਦ ਕਈ ਵਾਰ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਅਤੇ ਡਿਸਪੋਜ਼ਲ ਪਲਾਂਟਾਂ ਦਾ ਦੌਰਾ ਕਰ ਚੁੱਕੇ ਹਨ।ਹੁਣ ਇਸ ਦਾ ਸਥਾਈ ਹੱਲ ਕੱਢਿਆ ਗਿਆ ਹੈ ਅਤੇ ਸੀਵਰੇਜ਼ ਡਰੇਨ ਨੇੜੇ ਡਿਸਪੋਜ਼ਲ ਪਲਾਂਟ ਵਿਖੇ ਨਵੀਂ ਮੋਟਰ ਲਗਾਈ ਗਈ ਹੈ ਤਾਂ ਜੋ ਸੀਵਰੇਜ਼ ਦੇ ਵਹਾਅ ਨੂੰ ਕੰਟਰੋਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਹੁਣ ਕੋਟ ਖਾਲਸਾ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ।ਪਲਾਂਟ ਦਾ ਬਿਜਲੀ ਕੁਨੈਕਸ਼ਨ ਅੱਜ ਸ਼ਾਮ ਤੱਕ ਚਾਲੂ ਹੋ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …