ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ
ਮਨਾਇਆ ਗਿਆ।ਛੋਟੇ ਬੱਚੇ ਸ਼੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਜੀ ਦੇ ਪਹਿਰਾਵੇ ਪਹਿਨ ਕੇ ਆਏ।ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ‘ਤੇ ਅਧਾਰਿਤ ਨਾਟਕ ਅਤੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ।ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਅਹਿਮੀਅਤ ਬਾਰੇ ਕਾਰਨ ਬਾਰੇ ਜਾਣੂ ਕਰਵਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।ਇਸ ਮੌਕੇ ਵਾਇਸ ਪ੍ਰਿੰਸੀਪਲ ਅੰਕਿਤ ਕਾਲੜਾ, ਪੁਸ਼ਪਿੰਦਰ ਕੌਰ, ਨੈਬ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media