Thursday, November 21, 2024

ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਦਿੱਲੀ ਕਟੜਾ ਐਕਸਪ੍ਰੈਸ-ਵੇਅ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐ- 2 ਲਾਲ ਵਿਸ਼ਵਾਸ਼, ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ ਸ਼ਮਸ਼ੇਰ ਸਿੰਘ, ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿਖੇ ਦਿੱਲੀ ਕਟੜਾ ਐਕਸਪ੍ਰੈਸ-ਵੇਅ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਅਤੇ ਮਾਨਾਂਵਾਲਾ ਵਿਖੇ 500 ਮੀਟਰ ਦਾ ਕਬਜ਼ਾ ਬਿਨਾਂ ਕਿਸੇ ਰੁਕਾਵਟ ਦੇ ਲੈ ਲਿਆ ਗਿਆ ਹੈ।ਉਨਾਂ ਦੱਸਿਆ ਕਿ ਐਸ.ਡੀ.ਐਮ-2 ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਉਨਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਇਹ ਕਬਜ਼ਾ ਨੈਸ਼ਨਲ ਹਾਈਵੇ ਨੂੰ ਦੇ ਦਿੱਤਾ ਹੈ।ਐਸ.ਡੀ.ਐਮ-2 ਨੇ ਦੱਸਿਆ ਕਿ ਇਸ ਜ਼ਮੀਨ ਦੀ ਅਦਾਇਗੀ ਪਹਿਲਾਂ ਹੀ ਕਿਸਾਨਾਂ ਨੂੰ ਉਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।ਨੈਸ਼ਨਲ ਐਕਸਪ੍ਰੈਸ ਹਾਈਵੇ ਦੇ ਅਧਿਕਾਰੀਆਂ ਵਲੋਂ ਇਸ ਪ੍ਰੋਜੈਕਟ ਤੇ ਆਪਣਾ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …