Wednesday, September 18, 2024

ਪੀ.ਏ.ਯੂ- ਕੇ.ਵੀ.ਕੇ ਸੰਗਰੂਰ ਨੇ ਬੇਕਰੀ ਅਤੇ ਕਨਫੈਕਸ਼ਨਰੀ ‘ਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ “ਬੇਕਰੀ ਅਤੇ ਕਨਫੈਕਸ਼ਨਰੀ” ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੀਆਂ 30 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ।
ਡਾ: ਮਨਦੀਪ ਸਿੰਘ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਭਾਗ ਲੈਣ ਵਾਲਿਆਂ ਦਾ ਨਿੱਘਾ ਸੁਆਗਤ ਕਰਦੇ ਹੋਏ ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਉਤਸ਼ਾਹਿਤ ਕੀਤਾ।ਡਾ. ਮਨਦੀਪ ਸਿੰਘ ਨੇ ਸਿਖਿਆਰਥੀਆਂ ਨੂੰ ਉਚ-ਗੁਣਵਤਾ ਵਾਲੇ ਉਤਪਾਦਾਂ ਦੇ ਉਤਪਾਦਨ ਅਤੇ ਨੈਤਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਡਾ: ਵਿਪਨ ਕੁਮਾਰ ਰਾਮਪਾਲ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਨੇ ਵੀ ਸਮਾਪਤੀ ‘ਤੇ ਵਿਸ਼ੇਸ ਹਾਜ਼ਰੀ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਔਰਤਾਂ ਬੇਕਰੀ ਅਤੇ ਕਨਫੈਕਸ਼ਨਰੀ ਨੂੰ ਇੱਕ ਉੱਦਮ ਵਜੋਂ ਅਪਣਾ ਕੇ ਆਪਣੀ ਪਰਿਵਾਰਕ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ।ਉਨ੍ਹਾਂ ਨੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਵਰਤ ਕੇ ਸਵੈ-ਰੁਜ਼ਗਾਰ ਵੱਲ ਵਧਣ ਦੀ ਸ਼ੁਰੂਆਤ ਕਰਨ।ਡਾ: ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਨੇ ਕੇਕ, ਬਿਸਕੁੱਟ, ਕੁਕੀਜ਼ ਅਤੇ ਚਾਕਲੇਟਾਂ ਸਮੇਤ ਵੱਖ-ਵੱਖ ਬੇਕਰੀ ਉਤਪਾਦਾਂ ਨੂੰ ਤਿਆਰ ਕਰਨ ਦੀ ਸਿਖਲਾਈ ਦਿੱਤੀ।ਉਨ੍ਹਾਂ ਨੇ ਉਤਪਾਦਾਂ ਨੂੰ ਮੁਲਵਾਨ ਬਨਾਉਣ ਲਈ ਡੈਕੋਰੇਸ਼ਨ ਕਰਨ ਦੀਆਂ ਤਕਨੀਕਾਂ ‘ਤੇ ਵੀ ਚਾਨਣਾ ਪਾਇਆ।ਪ੍ਰੋਗਰਾਮ ਦੇ ਅਖੀਰ ਵਿੱਚ ਬੇਕਰੀ ਪਕਵਾਨਾਂ ਨੂੰ ਬਣਾਉਣ ਦੀ ਵਿਧੀ ਬਾਬਤ ਪੀ.ਏ.ਯੂ ਸਾਹਿਤ ਵੀ ਤਕਸੀਮ ਕੀਤਾ ਗਿਆ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …