Wednesday, December 18, 2024

ਜੀ.ਐਨ.ਡੀ.ਯੂ ਵਿਦਿਆਰਥਣ ਨੇ ਜਿੱਤਿਆ ਸ਼ਾਹੀ ਮੁਟਿਆਰ ਦੂਜਾ ਰਨਰ ਅੱਪ ਐਵਾਰਡ

ਅੰਮ੍ਰਿਤਸਰ 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਦੀ ਬੀ.ਐਡ ਸਪੈਸ਼ਲ ਐਜੂਕੇਸ਼ਨ (ਐਮ.ਡੀ) ਪਹਿਲੇ ਸਮੈਸਟਰ ਦੀ ਵਿਦਿਆਰਥਣ ਮਿਸ ਰੋਹਿਣੀ ਨੂੰ ਇਕ ਸਮਾਜ ਸੇਵੀ ਸੰਸਥਾ ਯੂਨੀਵਰਸਲ ਹੈਲਪਿੰਗ ਹੱਬ ਪਟਿਆਲਾ ਵੱਲੋਂ ਆਯੋਜਿਤ ਅਰੇਸੈਂਟ ਸ਼ੋਅ ਵਿੱਚ ਵੱਕਾਰੀ ਸ਼ਾਹੀ ਮੁਟਿਆਰ ਐਵਾਰਡ ਵਿੱਚ ਦੂਜੇ ਰਨਰ ਅੱਪ ਦਾ ਖਿਤਾਬ ਦਿੱਤਾ ਗਿਆ।
ਮਿਸ ਰੋਹਿਣੀ ਨੂੰ ਵਧਾਈ ਦਿੰਦਿਆਂ ਪ੍ਰੋਫੈਸਰ (ਡਾ) ਅਮਿਤ ਕੌਟਸ ਮੁਖੀ ਸਿੱਖਿਆ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਡੀਨ ਫੈਕਲਟੀ ਆਫ ਐਜੂਕੇਸ਼ਨ ਨੇ ਕਿਹਾ ਕਿ ਵਿਦਿਆਰਥਣ ਦੀ ਇਹ ਸ਼ਾਨਦਾਰ ਪ੍ਰਾਪਤੀ ਜਿਥੇ ਵਿਦਿਆਰਥੀ ਦੀ ਆਪਣੀ ਮਿਹਨਤ ਤੇ ਕਾਬਲੀਅਤ ਹੈ, ਉਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅਕਾਦਮਿਕਤਾ, ਖੇਡਾਂ, ਕਲਾ ਅਤੇ ਹੋਰ ਉਸਾਰੂ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਾਲਾ ਵਾਤਾਵਰਣ ਵੀ ਹੈ।ਉਨ੍ਹਾਂ ਕਿਹਾ ਕਿ ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਹਰ ਥਾਂ ਮੱਲ੍ਹਾਂ ਮਾਰ ਰਹੇ ਹਨ।
ਮਿਸ ਰੋਹਿਣੀ ਨੇ ਆਪਣੇ ਹੁਨਰ, ਆਤਮ ਵਿਸ਼ਵਾਸ ਅਤੇ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਜੱਜਾਂ ਅਤੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।ਪ੍ਰੋ. ਕੌਟਸ ਨੇ ਕਿਹਾ ਕਿ ਵਿਭਾਗ ਅਜਿਹੇ ਵਿਦਿਆਰਥੀਆਂ ਨੂੰ ਅਕਾਦਮਿਕਤਾ ਦੇ ਨਾਲ ਨਾਲ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱੱਟਦਿਆਂ ਦੇਖ ਕੇ ਬਹੁਤ ਖੁਸ਼ ਹੈ।

Check Also

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ …