Wednesday, September 18, 2024

ਅਜੀਤ ਸਿੰਘ ਰਤਨ ਨਮਿਤ ਪਾਠ ਦੇ ਭੋਗ 1 ਸਤੰਬਰ ਨੂੰ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਐਡਵੋਕੇਟ ਮੈਂਬਰ ਜ਼ਿਲ੍ਹਾ ਬਾਰ ਐਸੋਸੀਏਸ਼ ਸੰਗਰੂਰ ਦੇ ਪਰਮਪ੍ਰੀਤ ਸਿੰਘ ਰਤਨ (ਉਰਫ ਬਾਵਾ) ਦੇ ਪਿਤਾ ਅਤੇ ਪੱਤਰਕਾਰ ਪ੍ਰਦੀਪ ਸੱਪਲ ਲੌਂਗੋਵਾਲ ਅਤੇ ਹਰਮੇਸ਼ ਸੱਪਲ ਦੇ ਜੀਜਾ ਅਜੀਤ ਸਿੰਘ ਰਤਨ ਦਾ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਯੂਥ ਕਾਂਗਰਸ ਦੇ ਜਿਲ੍ਹਾ ਸੰਗਰੂਰ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਭਾਈ ਬਲਵਿੰਦਰ ਸਿੰਘ ਕੈਂਬੋਵਾਲ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਬਲਵਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਭਾਜਪਾ ਆਗੂ ਵਿਜੇ ਗੋਇਲ, ਕਾਲਾ ਰਾਮ ਮਿੱਤਲ, ਸੰਜੇ ਸੈਨ, ਕਾਮਰੇਡ ਬੀਬੀ ਸ਼ਮਿੰਦਰ ਕੌਰ ਗਿੱਲ, ਅੰਮ੍ਰਿਤਪਾਲ ਸਿੰਘ ਸਿੱਧੂ, ਆਪ ਆਗੂ ਨੀਟੂ ਸ਼ਰਮਾ, ਸੁਰਜੀਤ ਸਿੰਘ ਦੁੱਲਟ ਤੋਂ ਇਲਾਵਾ ਸਮੁੱਚੇ ਲੌਂਗੋਵਾਲ ਦੇ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੀਤ ਸਿੰਘ ਰਤਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ 1 ਸਤੰਬਰ 2024  ਨੂੰ ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ ਪਾਏ ਜਾਣਗੇ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …