ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ ਵਿੱਚ 2 ਤੋਂ 5 ਸਤੰਬਰ ਅਤੇ ਦੂਜੇ ਫੇਜ਼ ਵਿੱਚ 7 ਤੋਂ 10 ਸਤੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਕਰਵਾਈਆ ਜਾ ਰਹੀਆਂ ਹਨ।ਬਲਾਕ ਵੇਰਕਾ ਵਿੱਚ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ ਵਿੱਚ 2 ਤੋਂ 5 ਸਤੰਬਰ ਤੱਕ ਕਰਵਾਈਆਂ ਜਾਣੀਆਂ ਸਨ, ਪ੍ਰੰਤੂ ਭਾਰੀ ਮੀਹ ਪੈਣ ਕਾਰਨ ਖੇਡ ਸਟੇਡੀਅਮ ਮਾਨਾਂਵਾਲਾ ਕਲਾਂ ਵਿੱਚ ਪਾਣੀ ਭਰ ਗਿਆ ਹੈ।ਜਿਸ ਕਾਰਨ ਖੇਡਾਂ ਲਈ ਗਰਾਊਂਡ ਤਿਆਰ ਨਾ ਹੋਣ ਕਾਰਨ ਹੁਣ ਬਲਾਕ ਵੇਰਕਾ ਵਿੱਚ ਬਲਾਕ ਪੱਧਰੀ ਖੇਡਾਂ ਦੂਜਾ ਫੇਜ਼ 7 ਤੋਂ 10 ਸਤੰਬਰ ਤੱਕ ਕਰਵਾਈਆਂ ਜਾਣਗੀਆਂ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …