ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਵਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ‘ਚ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰ੍ਰਧਾਨ ਅਤੇ ਹੋਰ ਪਾਰਟੀ ਵਰਕਰ ਇਥੇ ਹਾਜ਼ਰ ਸਨ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਜਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਅਤੇ ਜਨ ਭਲਾਈ ਕਾਰਜ਼ ਕੀਤੇ ਜਾ ਰਹੇ ਹਨ।ਹਰ ਸ਼ਨੀਵਾਰ ਅਤੇ ਐਤਵਾਰ ਨੂੰ ਅਪਣੇ ਨਿਵਾਸ ਸਥਾਨ ‘ਤੇ ਸਥਿਤ ਦਫਤਰ ਵਿਖੇ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਜਿਆਦਾਤਰ ਸਮੱਸਿਆਵਾਂ ਦਾ ਮੋਕੇ ‘ਤੇ ਹੱਲ ਕੀਤਾ ਜਾਂਦਾ ਹੈ ਅਤੇ ਕਿਸੇ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਿਕਾਇਤ ਕਰਤਾ ਨੂੰ ਸਮਾਂ ਦਿੱਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
ਜਿਲ੍ਹਾ ਗੁਰਦਾਸਪੁਰ ਡੀਪੂ ਹੋਲਡਰ ਕੈਬਨਿਟ ਮੰਤਰੀ ਨੂੰ ਮਿਲੇ ਅਤੇ ਮੁੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੇ ਪੱਖ ਵਿੱਚ ਲਏ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਡੀਪੂ ਹੋਲਡਰਾਂ ਵਿਚੋਂ ਜਿਲ੍ਹਾ ਪ੍ਰਧਾਨ ਮੋਹਣ ਸਿੰਘ ਭਾਗੋਕਾਵਾਂ, ਜਰਨਲ ਸਕੱਤਰ ਪੰਜਾਬ ਅਤੇ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਮੀਡਿਆ ਇੰਚਾਰਜ ਰਵੀ ਗਿੱਲ, ਬਟਾਲਾ ਦੇ ਪ੍ਰਧਾਨ ਰਣਜੀਤ ਸਿੰਘ, ਭਾਰਤ ਭੂਸ਼ਣ, ਕਾਦੀਆਂ ਤੋਂ ਪ੍ਰਧਾਨ ਵਿਜੈ ਕੁਮਾਰ, ਧਾਰੀਵਾਲ ਤੋਂ ਪ੍ਰਧਾਨ ਦਿਲਬਾਗ ਸਿੰਘ, ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਝਾਵਰ ਆਦਿ ਡੀਪੂ ਹੋਲਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਡੀਪੂ ਹੋਲਡਰਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਹੈ।ਉਸ ਲਈ ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਪ੍ਰਸੰਸਾ ਕਰਦੇ ਹਨ ਇਸ ਦੇ ਨਾਲ ਹੀ ਡੀਪੂ ਹੋਲਡਰਾਂ ਨੂੰ ਮਿਲਣ ਵਾਲੇ ਕਮਿਸ਼ਨ ਵਿੱਚ ਜੋ ਵਾਧਾ ਕੀਤਾ ਹੈ।ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …