ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਮੇਜਰ ਧਿਆਨ ਸਿੰਘ ਨੂੰ ਸਮਰਪਿਤ 2 ਰੋਜ਼ਾ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਮਨਾਏ ਗਏ ਇਸ ਦਿਵਸ ਮੌਕੇ ਵਿਦਿਆਥੀਆਂ ਵੱਲੋਂ ਸ਼ਤੰਰਜ, ਵਾਲੀਬਾਲ, ਲੈਮਨ ਸਪੂਨ ਰੇਸ, ਟਗ ਆਫ਼ ਵਾਰ ਆਦਿ ਵੱਖ-ਵੱਖ ਖੇਡਾਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਖੇਡਾਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਨਾਂ ਨੁੰ ਦਿਨ ਦੇ ਕੁੱਝ ਘੰਟੇ ਆਪਣੀ ਸਿਹਤ ਸੰਭਾਲ ਕਰਨ ਅਤੇ ਖੇਡਾਂ ’ਚ ਹਿੱਸਾ ਲੈਣ ਲਈ ਜਰੂਰ ਲਾਉਣੇ ਚਾਹੀਦੇ ਹਨ।ਇਸ ਨਾਲ ਮਨੁੱਖ ਅਨੇਕਾਂ ਰੋਗਾਂ ਤੋਂ ਦੂਰ ਰਹਿਣ ਤੋ ਇਲਾਵਾ ਸਿਹਤਮੰਦ ਰਹਿ ਕੇ ਆਪਣੀ ਮਨਪਸੰਦ ਖੇਡ ’ਚ ਨਿਖਾਰ ਲਿਆ ਸਕਦਾ ਹੈ।‘ਫਿਟ ਇੰਡੀਆ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸਹੁੰ ਵੀ ਚੁੱਕਾਈ ਗਈ ਅਤੇ ਡਾ. ਜਸਪਾਲ ਸਿੰਘ ਵੱਲੋਂ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਤਕਸੀਮ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐਨ.ਐਸ.ਐਸ ਪੋ੍ਰਗਰਾਮ ਅਫਸਰ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਕਾਲਜ ਸਪੋਰਟਸ ਇੰਚਾਰਜ਼ ਡਾ. ਰਾਸ਼ੀਮਾ ਪ੍ਰਭਾਕਰ, ਡਾ. ਮੋਹਿਤ ਸੈਣੀ ਅਤੇ ਹੋਰ ਸਟਾਫ ਮੈਬਰ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …