Wednesday, February 19, 2025
Breaking News

ਅਧਿਆਪਕ ਦਿਵਸ ਮੌਕੇ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟੀਚਰਾਂ ਦਾ ਕੀਤਾ ਸਨਮਾਨ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਗ੍ਰਾਮ ਪੰਚਾਇਤ ਪਿੰਡ ਸ਼ਾਹਪੁਰ ਕਲਾਂ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਸ਼ਾਹਪੁਰ ਕਲਾਂ ਦੇ ਵਿਸ਼ੇਸ਼ ਸਹਿਯੋਗ ਨਾਲ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਟੀਚਰਾਂ ਦਾ ਸਨਮਾਨ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕਿ ਪਿੱਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ਾਹਪੁਰ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਪੁਰ ਕਲਾਂ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਅਧਿਆਪਕਾਂ, ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਪਾਲ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮਾਸਟਰ ਦਵਿੰਦਰ ਸਿੰਘ, ਰਜਨੀਸ਼ ਕੁਮਾਰ ਲਾਇਬ੍ਰੇਰੀਅਨ, ਮੈਡਮ ਕਿਰਨਦੀਪ ਕੌਰ, ਮੈਡਮ ਮਮਤਾ ਸ਼ਰਮਾ, ਮੈਡਮ ਹਰਪ੍ਰੀਤ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਸੁਖਪਾਲ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹਨਾਂ ਅਧਿਆਪਕਾਂ ਨੇ ਪੜਾਉਣ ਦੇ ਨਾਲ ਨਾਲ ਸਕੂਲ ਦੇ ਕਾਰਜ਼ਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਵੇਂ ਭਰਤ ਪਾਉਣਾ, ਸਕੂਲ ਬਿਲਡਿੰਗ ਤੇ ਰੰਗ ਕਰਾਉਣਾ, ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਕੰਪੀਟੀਸ਼ਨ ਦੀ ਤਿਆਰੀ ਕਰਾ ਕੇ ਪੁਜੀਸ਼ਨਾਂ ਹਾਸਲ ਕਰਵਾਉਣੀਆਂ। ਮਾਸਟਰ ਗੁਰਪ੍ਰੀਤ ਸਿੰਘ ਟੋਨੀ ਨੇ ਕਿਹਾ ਕਿ ਅਸੀਂ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਉਂਦੇ ਹਾਂ ਅੱਗੇ ਤੋਂ ਵੀ ਆਪਣੀ ਡਿਊਟੀ ਹੋਰ ਤਨਦੇਹੀ ਨਾਲ ਨਿਭਾਵਾਂਗੇ।
ਇਸ ਮੌਕੇ ਬਾਬਾ ਬੂਟਾ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਤੇ ਸਮੂਹ ਮੈਂਬਰ ਸਾਹਿਬਾਨ ਕੋਆਪਰੇਟਿਵ ਸੁਸਾਇਟੀ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ, ਬੀਰਬਲ ਸਿੰਘ ਯੂ.ਐਸ.ਏ ਪੈਲੇਸ ਵਾਲੇ, ਮੋਹਨ ਸਿੰਘ, ਜਨਾਬ ਮੁਖਤਿਆਰ ਅਲੀ, ਪੰਡਿਤ ਭੀਮ ਸੈਨ, ਬਲਦੇਵ ਸਿੰਘ, ਬਲਜੀਤ ਸਿੰਘ, ਬਿੱਟੂ, ਬਿੰਦਰ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਸਤਨਾਮ ਸਿੰਘ, ਰਾਜ ਸਿੰਘ ਤੇ ਸਕੂਲ ਸਟਾਫ ਮੈਂਬਰ ਤੇ ਵਿਦਿਆਰਥੀ ਮੌਜ਼ੂਦ ਸਨ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …