ਛੇਹਰਟਾ, 7 ਜਨਵਰੀ (ਕੁਲਦੀਪ ਸਿੰਘ ਨੋਬਲ) – ਚਾਰ ਦਿਨਾਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਹਿਮਾਚਲ ਦੇ ਧਰਮਸ਼ਾਲਾ ਵਿਖੇ 16 ਤੋਂ 19 ਅਪ੍ਰੈਲ ਤੱਕ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਮਾਸਟਰ ਐਲੈਟਿਸ ਐਸੋਸਇਏਸ਼ਨ ਦੇ ਜਨਰਲ ਸਕੱਤਰ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਬੇਦੀ ਨੇ ਦੱਸਿਆ ਕਿ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਪੂਰੇ ਭਾਰਤ ਤੋਂ ਐਥਲੀਟ ਮਾਸਟਰ ਹਿੱਸਾ ਲੈ ਰਹੇ ਹਨ।ਉਨਾਂ ਕਿਹਾ ਕਿ ਜੋ ਮਾਸਟਰ ਐਥਲੀਟ ਬੀਤੇ ਦਿਨੀ ਮਸਤੂਆਣਾ ਸੰਗਰੂਰ ਵਿਖੇ ਹੋ ਚੁੱਕੀ ਐਥਲੀਟ ਚੈਂਪੀਅਨਸ਼ਿਪ ਵਿਚ ਪਹਿਲੀਆਂ ਦੂਜੀਆਂ ਤੇ ਤੀਜੀਆਂ ਪੁਜੀਸ਼ਨਾਂ ਹਾਸਲ ਕਰ ਚੁੱਕੇ ਹਨ ਉਹ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਵਾਸਤੇ ਵੀ ਪੂਰੀ ਮਿਹਨਤ ਨਾਲ ਤਿਆਰੀ ਕਰ ਰਹੇ ਹਨ ਅਤੇ ਇਸ ਵਾਰ ਵੀ ਪੰਜਾਬ ਦੇ ਮਾਸਟਰ ਐਥਲੈਟਿਕਸ ਖਿਡਾਰੀ ਚੰਗੀਆਂ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਪੰਜਾਬ ਦਾ ਨਾਂ ਰੌਸ਼ਨ ਕਰਣਗੇ।ਉਨਾਂ ਹੋਰ ਕਿਹਾ ਕਿ ਧਰਮਸ਼ਾਲਾ ਵਿਖੇ ਹੋਣ ਵਾਲੀ ਐਥਲੈਟਿਕਸ ਚੈਂਪੀਅਨਸ਼ਿਪ ਵਾਸਤੇ ਜੋ ਮਾਸਟਰ ਖਿਡਾਰੀ ਭਾਗ ਲੈ ਰਹੇ ਹਨ ਉਹ ਆਪਣਾ ਬਾਓਡਾਟਾ ਤੇ ਚਾਰ ਫੋਟੌਆਂ ਜਮ੍ਹਾਂ ਕਰਵਾ ਦੇਣ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media