Thursday, August 27, 2026

ਖਾਲਸਾ ਕਾਲਜ ਵੁਮੈਨ ਵਿਖੇ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਨਵੀਆਂ ਵਿਦਿਆਰਥਣਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਰਖਣ ਅਤੇ ਪਰਖਣ ਹਿੱਤ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।ਵਿਦਿਆਥਣਾਂ ਦੇ ਹੁਨਰ ਨੂੰ ਪਰਖਣ ਲਈ ਗੀਤ, ਗਜ਼ਲ, ਮਾਡਲਿੰਗ, ਡਾਂਸ, ਮਿਮਿਕਰੀ, ਮੋਨੋ ਐਕਟਿੰਗ, ਗਿੱਧਾ, ਕਵਿਤਾ, ਭਾਸ਼ਣ, ਬਹਿਸ, ਮਹਿੰਦੀ, ਫੁਲਕਾਰੀ, ਪੋਸਟਰ ਮੇਕਿੰਗ, ਰੰਗੋਲੀ ਅਤੇ ਫੋਟੋਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ।
ਪੋ੍ਰਗਰਾਮ ਕੋਆਡੀਨੇਟਰ ਸ੍ਰੀਮਤੀ ਰਵਿੰਦਰ ਕੌਰ ਨੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ ’ਜੀ ਆਇਆ’ ਆਖਿਆ।ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਵਲੋਂ ਕੀਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਉਨਾਂ ਨੇ ਸ੍ਰੀਮਤੀ ਰਵਿੰਦਰ ਕੌਰ ਵਲੋਂ ਉਲੀਕੇ ਗਏ ਸ਼ਾਨਦਾਰ ਪ੍ਰੋਗਰਾਮ ਦੀ ਪ੍ਰਸੰਸਾ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਮਿਸ ਫਰੈਸ਼ਰ, ਪਹਿਲੀ ਰਨਰ-ਅਪ ਅਤੇ ਦੂਜੀ ਰਨਰ-ਅਪ ਆਦਿ ਦਾ ਖਿਤਾਬ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਨਿਰਮਲਜੀਤ ਸਿੰਘ, ਸ਼ਰੀਨਾ ਮਹਾਜਨ, ਡਾ. ਪ੍ਰਦੀਪ ਕੌਰ, ਕਮਲਜੀਤ ਕੌਰ ਅਤੇ ਹਰਸਿਮਰਨ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ ਅਤੇ ਮੰਚ ਸੰਚਾਲਨ ਸਮਨਦੀਪ ਕੌਰ ਵਲੋਂ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …