ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਯਸ਼ਿਕਾ ਮਰਵਾਹਾ ਨੇ 74.6 ਪ੍ਰਤੀਸ਼ਤ ਅੰਕ ਨਾਲ ’ਵਰਸਿਟੀ ’ਚ ਪਹਿਲਾ, ਸਰਗੁਣ ਨੇ 72.36 ਫੀਸਦੀ ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡਾ. ਮਨਦੀਪ ਕੌਰ ਨੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਵੀ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …