Saturday, July 26, 2025
Breaking News

ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ‘ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਰਾਸ਼ੀ ਦਾ ਚੈਕ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਉਮਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈਕ ਸੌਂਪਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਬਤੌਰ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਉਨਾਂ ਦੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਉਧਾਰ ‘ਤੇ ਕੀਤਾ ਜਾਵੇ।ਉਹਨਾਂ ਨੇ ਦੱਸਿਆ ਕਿ ਪਿੰਡ ਝੰਜੋਟੀ ਵਾਸੀ ਸੁਖਦੀਪ ਸਿੰਘ ਜੋ ਕਿ 2021 ਵਿੱਚ ਉਮਾਨ ਵਿਖੇ ਹੋਏ ਕਾਰ ਹਾਦਸੇ ਵਿੱਚ ਸਾਡੇ ਤੋਂ ਸਦਾ ਲਈ ਵਿੱਛੜ ਗਏ ਸਨ, ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਜ਼ਰੀਏ ਲਗਾਤਾਰ ਉਮਾਨ ਸਰਕਾਰ ਨਾਲ ਸੰਪਰਕ ਰੱਖਿਆ।ਜਿਸ ਦੇ ਸਿੱਟੇ ਵਜੋਂ ਉਮਾਨ ਨੇ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਪਰਿਵਾਰ ਲਈ ਭੇਜੀ ਹੈ, ਜਿਸ ਦਾ ਚੈਕ ਉਹ ਅੱਜ ਉਨਾਂ ਦੇ ਪਰਿਵਾਰ ਨੂੰ ਦੇਣ ਲਈ ਆਏ ਹਨ।ਧਾਲੀਵਾਲ ਨੇ ਕਿਹਾ ਕਿ ਉਨਾਂ ਦੀ ਕੋਸ਼ਿਸ਼ ਹੋਵੇਗੀ ਕਿ ਸੁਖਦੀਪ ਸਿੰਘ ਦੀ ਪਤਨੀ ਜੋ ਕਿ ਪੜੀ ਲਿਖੀ ਹੈ, ਨੂੰ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਲਈ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ ਅਤੇ ਇਸ ਲਈ ਉਹ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਣਗੇ।
ਇਸ ਮੌਕੇ ਐਸ.ਡੀ.ਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ ਵੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …