ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ
ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਮਹਾਂਸਮਿਤੀ ਦੇ ਪ੍ਰਧਾਨ ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।
ਓ.ਐਸ.ਡੀ ਸਤਬੀਰ ਸਿੰਘ ਨੇ ਕਿਹਾ ਕਿ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਉਪਰੰਤ ਗ੍ਰਿਫ਼ਤਾਰ ਕੀਤੇ ਸਿੱਖ ਨੌਜੁਆਨ ਨੂੰ ਜੋਧਪੁਰ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਸ ਸਮੇਂ ਉਨ੍ਹਾਂ ਦੀਆਂ ਮੁਲਾਕਾਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿੱਚ ਚਰਨਜੀਤ ਸਿੰਘ ਛਾਬੜਾ ਅਤੇ ਉਥੋਂ ਦੀਆਂ ਸੰਗਤਾਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਵਫ਼ਦ ਨੂੰ ‘ਜੀ ਆਇਆਂ’ ਵੀ ਆਖਿਆ।ਇਸ ਦੌਰਾਨ ਵਫ਼ਦ ’ਚ ਆਏ ਵੱਖ-ਵੱਖ ਧਰਮਾਂ ਨਾਲ ਸਬੰਧਤ ਮਹਾਂਸਮਿਤੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਿੱਖ ਇਤਿਹਾਸ ਨੂੰ ਸਮਝਣ ਦਾ ਮੌਕਾ ਮਿਲਿਆ ਹੈ।ਗੁਰੂ ਘਰ ਅੰਦਰ ਸੰਗਤ ਤੇ ਪੰਗਤ ਦੀ ਪ੍ਰੰਪਰਾ ਬਹੁਤ ਮਹਾਨ ਹੈ, ਜੋ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਵਾਲੀ ਹੈ।
ਇਸ ਮੌਕੇ ਮੀਤ ਸਕੱਤਰ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਵਫ਼ਦ ਵਿਚ ਆਏ ਚਰਨਜੀਤ ਸਿੰਘ ਛਾਬੜਾ, ਮਹਿੰਦਰਪਾਲ ਸਿੰਘ ਛਾਬੜਾ, ਰਾਜਿੰਦਰ ਸਿੰਘ ਗਹਿਲੋਤ, ਮੋਹਨ ਸਿੰਘ ਸੋਢੀ, ਸ੍ਰੀ ਸੋਹਨ ਮੇਡਤੀਆ ਤੇ ਹੋਰ ਮੌਜੂਦ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media