
ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰੋ. ਗੁਰਵਿੰਦਰ ਸਿੰਘ ਮੰਮਨਕੇ ਦੀ ਪਤਨੀ ਸ੍ਰੀਮਤੀ ਗੁਰਵਿੰਦਰ ਕੌਰ ਦੇ ਭੋਗ ਵਿੱਚ ਸ਼ਾਮਿਲ ਹੋਏ।ਗੁ: ਕਬੀਰ ਪਾਰਕ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਯੋਜਿਤ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰੋ. ਮੰਮਨਕੇ ਦੇ ਰਿਸ਼ਤੇਦਾਰ, ਹਮਾਇਤੀ ਤੇ ਦੋਸਤ ਸ਼ਾਮਿਲ ਹੋਏ, ਜਿੰਨਾਂ ਵਿੱਚ ਵਿਧਾਇਕ ਤੇ ਮੀਤ ਪ੍ਰਧਾਨ ਪ੍ਰਦੇਸ਼ ਕਾਂਗਰਸ ਓਮ ਪ੍ਰਕਾਸ਼ ਸੋਨੀ, ਹਰਮਿੰਦਰ ਸਿੰਘ ਗਿੱਲ, ਜਸਬੀਰ ਸਿੰਘ ਡਿੰਪਾ, ਯੋਗਿੰਦਰ ਪਾਲ ਢੀਂਗੜਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ, ਗੁਰਚੇਤ ਸਿੰਘ ਭੁੱਲਰ ਸਾਬਕਾ ਮੰਤਰੀ, ਗੁਰਜੀਤ ਸਿੰਘ ਓਜਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ, ਰਾਜੀਵ ਭਗਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ, ਇੰਦਰਜੀਤ ਸਿੰਘ ਜੀਰਾ ਚੇਅਰਮੈਨ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਪ੍ਰਦੇਸ਼ ਕਾਂਗਰਸ, ਗਿਰੀ ਰਾਜ ਰਾਜੋਰਾ, ਜਗਤਾਰ ਸਿੰਘ ਬੁਰਜ ਚੇਅਰਮੈਨ ਪੰਚਾਇਤ ਰੂਰਲ ਡਿਵਲਪਮੇਂਟ ਸੈੱਲ ਪ੍ਰਦੇਸ਼ ਕਾਂਗਰਸ, ਪ੍ਰਿੰਸੀਪਲ ਹਰਦੀਪ ਸਿੰਘ, ਗੁਰਪ੍ਰਤਾਪ ਸਿੰਘ ਮਾਨ, ਸਵਰਾਜ ਢਿਲੋਂ ਸਕੱਤਰ ਪ੍ਰਦੇਸ਼ ਕਾਂਗਰਸ, ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਕਰਮਜੀਤ ਸਿੰਘ ਰਿੰਟੂ, ਸੁਨੀਲ ਦੱਤੀ ਸਾਬਕਾ ਮੇਅਰ ਸ਼ਾਮਿਲ ਰਹੇ।ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਬੁਲਾਰਿਆਂ ਨੇ ਵਿਛੁੜੀ ਆਤਮਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਅਤੇ ਪਰਿਵਾਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ, ਜਿਹੜਾ ਪਰਿਵਾਰ ਕਾਂਗਰਸ ਪਾਰਟੀ ਲਈ ਵਚਨਬੱਧ ਤੇ ਵਫਾਦਾਰ ਹੈ।
Punjab Post Daily Online Newspaper & Print Media