Thursday, November 21, 2024

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਮੈਡਮ ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਕੱਲ ਆਪਣਾ ਅਹੁੱਦਾ ਸੰਭਾਲ ਲਿਆ ਹੈ।2014 ਬੈਂਚ ਅਧਿਕਾਰੀ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ‘ਤੇ ‘ਜੀ ਆਇਆਂ’ ਕਿਹਾ।ਮੈਡਮ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਅਹੁੱਦਾ ਸੰਭਾਲਣ ਉਪਰੰਤ ਮੈਡਮ ਸਾਹਨੀ ਨੇ ਜ਼ਿਲਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨਜਮੈਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਮੀਟਿੰਗ ਕੀਤੀ। ਪ੍ਰੈਸ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮੈਡਮ ਸਾਹਨੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜ਼ੀਹ ਸਿਟੀਜ਼ਨ ਸੇਵਾਵਾਂ ਨੂੰ ਬਿਨਾਂ ਕਿਸੇ ਖੱਜ਼ਲ ਖੁਆਰੀ ਤੋਂ ਬਗੈਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ।ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਲਾਲ ਪਰਾਲੀ ਪ੍ਰਬੰਧਨ ਕਰਨ ਕਿਸਾਨਾਂ ਨੂੰ ਸਮੇਂ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।ਮੈਡਮ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪਾਂ ਵਿੱਚ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਵਲੋਂ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ, ਜਿਥੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਕਮੇਟੀ ਵਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸ੍ਰੀਮਤੀ ਜੋਤੀ ਬਾਲਾ, ਮੈਡਮ ਪਰਮਜੀਤ ਕੌਰ ਸਹਾਇਕ ਕਮਿਸ਼ਨਰ, ਸਹਾਇਕ ਕਮਿਸ਼ਨਰ ਮੈਡਰ ਗੁਰਸਿਮਰਨ ਕੌਰ, ਮੈਡਮ ਸੋਨਮ, ਐਸ.ਡੀ.ਐਮ ਲਾਲ ਵਿਸ਼ਵਾਸ਼, ਅਰਵਿੰਦਰ ਸਿੰਘ, ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …