ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦੀਵਾਨ ਦੇ ਪ੍ਰਧਾਨ ਡਾ.
ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਲੋਂ ਜਨਰਲ ਅਤੇ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਦੀਵਾਨ ਦੇ ਐਡੀਸ਼ਨਲ ਸਕੱਤਰ ਅਤੇ ਸਕੂਲ ਮੈਂਬਰ ਇੰਚਾਰਜ਼ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਬਸਰਾ ਵਿਸ਼ੇਸ਼ ਮੌਜ਼ੂਦ ਸਨ।ਇਹ ਕੈਂਪ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਅਤੇ ਸੈਂਟਰਲ ਖ਼ਾਲਸਾ ਯਤੀਮਖਾਨੇ ਦੇ ਮੈਂਬਰ ਇੰਚਾਰਜ਼ ਡਾ. ਆਤਮਜੀਤ ਸਿੰਘ ਬਸਰਾ ਦੀ ਅਗਵਾਈ ਵਿੱਚ ਲਗਾਇਆ ਗਿਆ।ਕੈਂਪ ਵਿੱਚ ਡਾਕਟਰ ਮਨਰੀਤ ਪਰਾਸ਼ਰ (ਐਮ.ਡੀ.ਐਸ), ਡਾਕਟਰ ਸ਼ੈਲਜਾ ਗੁਪਤਾ (ਬੀ.ਏ ਐਮ.ਐਸ), ਡਾਕਟਰ ਅੱਵਲਨੂਰ ਸਿੰਘ ਬਾਠ (ਬੀ.ਡੀ.ਐਸ), ਅਤੇ ਅਨਿਲ (ਡੈਂਟਲ ਅਸਿਸਟੈਂਟ) ਦੀ ਟੀਮ ਨੇ ਵਿਦਿਆਰਥੀਆਂ ਦਾ ਮੁਆਇਨਾ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਬੀਰ ਕੌਰ ਨੇ ਆਪਣੇ ਸੰਬੋਧਨ ਵਿੱਚ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਸਵੱਛਤਾ ਦੇ ਨਿਯਮਾਂ ਨੂੰ ਅਪਨਾਉਣ, ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਅਤੇ ਬਾਹਰ ਦੀਆਂ ਚੀਜ਼ਾਂ ਖਾਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media