ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਬਜਾਜ ਫ਼ਿਨਸਰਵ ਲਿਮ. ਦੇ ਸਹਿਯੋਗ ਨਾਲ ਕਰਵਾਏ ਗਏ ‘ਬੈਂਕਿੰਗ, ਫਾਈਨਾਂਸ ਐਂਡ ਇੰਸ਼ੋਰੈਂਸ ਸੈਕਟਰ (ਸੀ.ਪੀ.ਬੀ.ਐਫ਼.ਆਈ) ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਪ੍ਰੋਗਰਾਮ ਦੌਰਾਨ 43 ਵਿਦਿਆਰਥੀਆਂ ਵੱਲੋਂ ਉਕਤ ਕੋਰਸ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ, ਜਿਨ੍ਹਾਂ ’ਚੋਂ 34 ਵਿਦਿਆਰਥੀਆਂ ਨੂੰ ‘ਸਟਾਰ ਪ੍ਰਫਾਰਮਰ’ ਵਜੋਂ ਸਨਮਾਨਿਤ ਕੀਤਾ ਗਿਆ।
ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਆਯੋਜਿਤ ਉਕਤ ਪ੍ਰੋਗਰਾਮ ਦਾ ਮਕਸਦ ਕਾਲਜ ਅਤੇ ਬਜਾਜ ਫਿਨਸਰਵ ਲਿਮ. ਦਰਮਿਆਨ ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਚ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਬੰਧੀ ਆਪਸੀ ਸਮਝੌਤਾ ਕਰਨਾ ਸੀ।ਪ੍ਰੋਗਰਾਮ ਚੇਅਰਮੈਨ ਅਤੇ ਡਾ. ਮਹਿਲ ਸਿੰਘ ਅਤੇ ਡੀਨ ਅਤੇ ਪ੍ਰੋਗਰਾਮ ਡਾਇਰੈਕਟਰ ਡਾ. ਏ.ਕੇ ਕਾਹਲੋਂ ਦੀ ਨਿਗਰਾਨੀ ਹੇਠ ਸੀ.ਪੀ.ਬੀ.ਐਫ਼.ਆਈ ਪ੍ਰੋਗਰਾਮ ਦਾ ਦੂਜਾ ਬੈਚ 11 ਜੂਨ 2024 ਨੂੰ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇੱਕ ਕਾਮਰਸ ਵਿਦਿਆਰਥੀ ਹੋਣ ਦੇ ਨਾਤੇ ਵਿਅਕਤੀ ਨੂੰ ਇਨਕਮ ਟੈਕਸ ਰਿਟਰਨ ਭਰਨ ਦੇ ਯੋਗ ਹੋਣਾ ਚਾਹੀਦਾ ਹੈ।ਸੀ.ਪੀ.ਬੀ.ਐਫ.ਆਈ ਲੀਡ ਟਰੇਨਰ ਡਾ. ਕੰਵਲਜੀਤ ਸਿੰਘ ਨੇ ਕੋਰਸ ਪ੍ਰਤੀ ਵਿਦਿਆਰਥੀਆਂ ਦੇ ਰੁਝੇਵਿਆਂ ਭਰੇ ਵਤੀਰੇ ਦੀ ਸ਼ਲਾਘਾ ਕੀਤੀ ਅਤੇ ਕੋਰਸ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵਧਾਈ ਦਿੱਤੀ।ਪ੍ਰੋਗਰਾਮ ਲਈ ਪੇਸ਼ੇਵਰ ਟਰੇਨਰ ’ਚ ਬੈਂਕਿੰਗ ਲਈ ਭੁਪਿੰਦਰ ਜ਼ਿੰਦਲ, ਬੀਮਾ ਲਈ ਅਸ਼ਵਨੀ ਪੁਰੀ, ਸੰਚਾਰ ਅਤੇ ਕਾਰਜ਼ ਸਥਾਨ ਦੇ ਹੁਨਰ ਲਈ ਸ੍ਰੀਮਤੀ ਗੁਰਮੀਤ ਕੌਰ ਧਾਲੀਵਾਲ, ਸਵੈ ਪ੍ਰਬੰਧਨ (ਸਵਰੂਪ) ਲਈ ਸੰਜਨਾ ਟਿੱਕੇਕਰ, ਅਧਿਕਾਰਿਤ ਟਰੇਨਰ, ਬਜਾਜ ਫਿਨਸਰਵ ਲਿਮ. ਪ੍ਰੋਗਰਾਮ ’ਚ ਸਰੋਤ ਵਿਅਕਤੀ ਸਨ।
ਡਾ. ਅਜੇ ਸਹਿਗਲ ਨੇ ਸੀ.ਪੀ.ਬੀ.ਐਫਆਈ ਪ੍ਰੋਗਰਾਮ ਦੇ ਦੂਜੇ ਬੈਚ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਦੁਆਰਾ ਕੀਤੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਸਰਗਰਮ ਭਾਗੀਦਾਰੀ ਲਈ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰ ਅਤੇ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਡਾ: ਨਿਧੀ ਸੱਭਰਵਾਲ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ ਅਤੇ ਪ੍ਰੋਗਰਾਮ ਦੇ ਵਿਦਿਆਰਥੀ ਕੋਆਰਡੀਨੇਟਰ ਦਾਨਿਸ਼ਬੀਰ ਸਿੰਘ ਅਤੇ ਤਨੂ ਸ਼ਰਮਾ ਨੂੰ ਉਕਤ ਕੰਪਨੀ ਦੁਆਰਾ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ: ਤਮਿੰਦਰ ਸਿੰਘ, ਡਾ: ਸਵਰਾਜ ਕੌਰ, ਡਾ: ਦੀਪਕ ਦੇਵਗਨ, ਡਾ: ਪੂਨਮ ਸ਼ਰਮਾ, ਪ੍ਰੋ: ਮੀਨੂੰ ਚੋਪੜਾ, ਡਾ: ਮਨੀਸ਼ਾ ਬਹਿਲ, ਡਾ: ਅਮਰਬੀਰ ਸਿੰਘ ਭੱਲਾ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …