ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ)- ਸਮਾਜਿਕ, ਧਾਰਮਿਕ, ਸਾਹਿਤਕ, ਸੰਸਕ੍ਰਿਤੀ, ਵਿਦਿਆ ਕਾਰਜ਼ਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਸੰਚਾਲਨ ਕਰਨ
ਵਾਲੀ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਵਾਈ.ਐਸ ਸਕੂਲ ਹੰਡਿਆਇਆ ਵਿਖੇ ਜਿਲਾ ਪੱਧਰੀ ਅਧਿਆਪਕ ਦਿਵਸ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਮਾਜਿਕ ਸਿੱਖਿਆ ਦੇ ਖੇਤਰ ਦੀਆਂ ਅਨੇਕਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਲਾਇਨ ਦਰਸ਼ਨ ਕੁਮਾਰ, ਅਸ਼ੋਕ ਗਰਗ, ਯਸ਼ਪਾਲ ਗਰਗ, ਭੋਜਰਾਜ ਗਰਗ, ਰਵਿੰਦਰ ਬਾਂਸਲ, ਮਨਜੀਤ ਮਨਜੀਤ ਕਾਸ਼ਲ, ਵਰਿੰਦਰ ਮਿੱਤਲ, ਜਤਿੰਦਰ ਗੋਇਲ, ਆਰ.ਪੀ ਸਿੰਘ, ਸੁਖਦਰਸ਼ਨ ਸਿੰਘ ਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਕਾਰਜ ਕਰਨ ਵਾਲੀਆਂ ਵਧੀਆ ਸ਼ਖਸ਼ੀਅਤਾਂ ਨੂੰ ਹਰ ਸਾਲ ਅਧਿਆਪਕ ਦਿਵਸ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ।ਇਸ ਵਾਰ ਅਧਿਆਪਕ ਦਿਵਸ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ ਪਹੁੰਚੇ।ਉਨ੍ਹਾਂ ਨੇ ਸਮੂਹ ਅਹੁੱਦੇਦਾਰਾਂ ਦੀ ਹਾਜ਼ਰੀ ਵਿੱਚ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।ਕਲੱਬ ਦੇ ਬੁਲਾਰੇ ਮਨਜੀਤ ਕਾਸ਼ਲ ਨੇ ਕਿਹਾ ਕਿ ਲਾਇਨਜ ਕਲੱਬ ਸਮਾਜ ਦੇ ਵਿਕਾਸ ਲਈ ਬਹੁਤ ਬਿਹਤਰੀਨ ਕੰਮ ਕਰ ਰਿਹਾ ਆ ਰਿਹਾ ਹੈ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media