Thursday, September 19, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵਿਜ਼ਨ ਦੇ ਅਨੁਸਾਰ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ 1 ਤੋਂ 15 ਸਤੰਬਰ ਤੱਕ ਚੱਲਿਆ ਸਵੱਛਤਾ ਪੱਖਵਾੜਾ, ਇੱਕ ਪੰਦਰਵਾੜਾ ਸਵੱਛਤਾ ਅਭਿਆਨ ਮਨਾਇਆ।ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਟਾਫ਼ ਵਿੱਚ ਸਫ਼ਾਈ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਨੇ ਇਸ ਉਪਰਾਲੇ ਤਹਿਤ ਕਈ ਗਤੀਵਿਧੀਆਂ ਕਰਵਾਈਆਂ ।
ਵਿਦਿਆਰਥੀਆਂ ਨੂੰ ਹੱਥ ਧੋਣ ਦੀਆਂ ਸਹੀ ਤਕਨੀਕਾਂ, ਨਿੱਜੀ ਸਫ਼ਾਈ ਦੀ ਮਹੱਤਤਾ ਅਤੇ ਸਵੱਛਤਾ ਅਭਿਆਸਾਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਨੂੰ ਪਾਣੀ ਦੀ ਸੰਭਾਲ ਦੀ ਮਹੱਤਤਾ, ਪਾਣੀ ਦੀ ਬਰਬਾਦੀ ਨੂੰ ਘਟਾਉਣ ਦੇ ਤਰੀਕਿਆਂ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ ।
ਅਧਿਆਪਕਾਂ ਨੇ ਸੈਨੇਟਰੀ ਸਹੂਲਤਾਂ ਦਾ ਮੁਆਇਨਾ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਇਸ ਦੀ ਸਾਂਭ-ਸੰਭਾਲ ਲਈ ਹੋਰ ਵੀ ਉਪਰਾਲੇ ਕੀਤੇ ਜਾਣਗੇ।ਇਸ ਸਮਾਗਮ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਤੋਂ ਲੈ ਕੇ ਸੀਨੀਅਰ ਸੈਕੰਡਰੀ ਸੈਕਟਰ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਉਨ੍ਹਾਂ ਨੇ ਆਪਣੀਆਂ ਕਲਾ-ਕ੍ਰਿਤੀਆਂ ਰਾਹੀਂ ਸਵੱਛਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਫ਼-ਸੁਥਰੇ ਅਤੇ ਹਰਿਆ-ਭਰਿਆ ਰਾਸ਼ਟਰ ਵੱਲ ਸਾਡੀ ਯਾਤਰਾ ਉਤਸ਼ਾਹੀ ਵਿਦਿਆਰਥੀਆਂ ਨਾਲ ਸ਼ੁਰੂ ਹੰੁਦੀ ਹੈ।ਉਨ੍ਹਾਂ ਸਟਾਫ਼ ਨੂੰ ਤਾਕੀਦ ਕੀਤੀ ਕਿ ਵਾਤਾਵਰਨ ਦੀ ਸੰਭਾਲ ਦੇ ਉਤਮ ਕਾਰਜ਼ ਲਈ ਨੌਜਵਾਨਾਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਸੰਭਾਲ ਵਰਗੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਦੀ ਲੋੜ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …