Thursday, September 19, 2024

ਸਵਾਮੀ ਵਿਰਜਾਨੰਦ ਜੀ ਨੂੰ ਬਰਸੀ `ਤੇ ਭੇਂਟ ਕੀਤੀ ਸ਼ਰਧਾਂਜਲੀ ਅਤੇ ਹਿੰਦੀ ਦਿਵਸ ਮਨਾਇਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸਵਾਮੀ ਵਿਰਜਾਨੰਦ ਜੀ ਦੀ ਬਰਸੀ ਅਤੇ ਹਿੰਦੀ ਦਿਵਸ ਮਨਾਉਣ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਦੁਆਰਾ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।1949 ਈ. ਵਿੱਚ ਭਾਰਤ ਦੀ ਸੰਵਿਧਾਨ ਸਭਾ ਨੇ ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ ਨੂੰ ਸੰਘ ਦੀ ਅਧਿਕਾਰਤ ਸਭਾ ਵਜੋਂ ਅਪਣਾਇਆ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਹਿੰਦੀ ਦੀ ਮਹੱਤਤਾ ਬਾਰੇ ਗੱਲ ਕੀਤੀ ।
ਪ੍ਰਾਪਤ ਈਮੇਲ ਅਨੁਸਾਰ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।ਸਕੂਲ ਦਾ ਹਿੰਦੀ ਮੈਗਜ਼ੀਨ “ਤਿਣਕੇ“ ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਵੱਲੋਂ ਰਲੀਜ਼ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਇਸ ਮੈਗਜ਼ੀਨ ਵਿੱਚ ਵਿਦਿਆਰਥੀਆਂ ਦੇ ਸਿਰਜਣਾਤਮਕ ਅਤੇ ਦੂਰਅੰਦੇਸ਼ੀ ਵਿਚਾਰਾਂ, ਭਵਿੱਖਮਈ ਲੇਖਾਂ ਅਤੇ ਦ੍ਰਿਸ਼ਟੀਕੋਣਾਂ ਦਾ ਜ਼ਿਕਰ ਕੀਤਾ ਗਿਆ ਹੈ।ਇਹ ਮੈਗਜ਼ੀਨ ਭਾਸ਼ਾ ਪ੍ਰਤੀ ਵਿਦਿਆਰਥੀਆਂ ਦੇ ਪਿਆਰ ਅਤੇ ਜਜ਼ਬੇ ਨੂੰ ਦਰਸਾਉਂਦਾ ਹੈ।ਸਕੂਲ ਅਤੇ ਆਰੀਆ ਸਮਾਜ ਲੋਹਗੜ੍ਹ ਵਿਖੇ ਹਵਨ ਵੀ ਕੀਤਾ ਗਿਆ।
ਵਿਦਿਆਰਥੀਆਂ ਨੇ ਸਵਾਮੀ ਵਿਰਜਾਨੰਦ ਜੀ ਨੂੰ ਉਨ੍ਹਾਂ ਦੀ ਬਰਸੀ `ਤੇ ਸ਼ਰਧਾਂਜਲੀ ਭੇਂਟ ਕੀਤੀ।ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ `ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਪ੍ਰੇਰਿਤ ਹੋਣ ਦਾ ਸੰਕਲਪ ਲਿਆ।ਸਵਾਮੀ ਵਿਰਜਾਨੰਦ ਜੀ ਸਵਾਮੀ ਵਿਵੇਕਾਨੰਦ ਜੀ ਦੇ ਤਪੱਸਵੀ ਚੇਲੇ ਅਤੇ ਸਵਾਮੀ ਦਇਆਨੰਦ ਸਰਸਵਤੀ ਜੀ ਦੇ ਗੁਰੂ ਸਨ।ਉਹ ਦ੍ਰਿਸ਼ਟੀਹੀਣ ਹੋਣ ਦੇ ਬਾਵਜ਼ੂਦ ਵੀ ਵਾਰਾਨਸੀ ਦੇ ਪ੍ਰਸਿੱਧ ਵਿਦਵਾਨ ਸਨ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਿੰਦੀ ਸਾਡਾ ਮਾਣ ਹੈ ਅਤੇ ਸਾਨੂੰ ਇਸ ਨੂੰ ਵਿਸ਼ਵ ਪੱਧਰ ਦਾ ਦਰਜ਼ਾ ਦਿਵਾਉਣ ਦਾ ਟੀਚਾ ਰੱਖਣਾ ਚਾਹੀਦਾ ਹੈ।ਉਨ੍ਹਾਂ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨਾਲ ਜਾਰੀ ਕੀਤੇ ਮੈਗਜ਼ੀਨ ਦੀ ਸ਼ਲਾਘਾ ਕੀਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …