Wednesday, July 16, 2025
Breaking News

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਅੱਵਲ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ- ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ-ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪੇਪਰਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।ਡਾ. ਸਿਮਰਦੀਪ ਡੀਨ ਅਕਾਦਮਿਕ, ਮਿਸ ਕਿਰਨ ਗੁਪਤਾ ਡੀਨ ਐਡਮੀਸ਼ਨ ਅਤੇ ਸੰਜੀਵ ਸ਼ਰਮਾ ਮੁਖੀ ਪੀ.ਜੀ ਡਿਪਾਰਟਮੈਂਟ ਆਫ ਮਲਟੀਮੀਡੀਆ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …