ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ ਅਤੇ ਗਿਆਰਵੀਂ-ਬਾਰਵੀਂ ਦੇ ਬੱਚੇ ਪਹਿਲੇ ਸਥਾਨ ‘ਤੇ ਰਹੇ।ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਸੁਖਮਨਦੀਪ ਕੌਰ ਤੀਸਰੇ ਸਥਾਨ ‘ਤੇ ਰਹੀ।ਦੋ ਮਾਡਲ ਵੀ ਜਿਲ੍ਹਾ ਪੱਧਰੀ ਪ੍ਰਦਰਸ਼ਨ ਲਈ ਚੁਣੇ ਗਏ।ਮੁੱਖ ਕਾਰਜ਼ਜਕਾਰੀ ਅਧਿਕਾਰੀ ਪਰਮਵੀਰ ਸਿੰਘ ਵਲੋਂ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ।ਅਕੈਡਮੀ ਦੇ ਸਾਇੰਸ ਮਾਸਟਰ ਅਮਨਦੀਪ ਕੁਮਾਰ ਦੁਆਰਾ ਬੱਚਿਆਂ ਦੀ ਤਿਆਰੀ ਕਰਵਾਈ ਗਈ।ਪ੍ਰਿੰਸੀਪਲ ਹਰਪ੍ਰੀਤ ਕੌਰ ਵਲੋਂ ਜੇਤੂ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ ।ਪ੍ਰਦਰਸ਼ਨੀ ਦੇ ਮੁਖੀ ਸਾਇੰਸ ਅਧਿਆਪਕ ਇੰਦਰਪਾਲ ਸਿੰਘ ਅਤੇ ਬਲਾਕ ਪ੍ਰੀਸ਼ਦ ਦੇ ਮੁਖੀ ਲਖਵਿੰਦਰ ਸਿੰਘ ਸਾਇੰਸ ਮਾਸਟਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …