Monday, July 14, 2025
Breaking News

ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ।
ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ।ਭਾਈ ਮਹਿਤਾ ਨੇ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 18 ਅਕਤੂਬਰ ਨੂੰ ਨਗਰ ਕੀਰਤਨ ਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵੀ ਅਪੀਲ ਕੀਤੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।
ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਤੇ ਪ੍ਰਧਾਨ ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਉਹ ਹੋਟਲਾਂ ਵਿੱਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬੱਧ ਹਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਟਲ ਮਾਲਕ ਸੁਪਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਕੇ.ਐਸ ਖੁਰਾਣਾ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਸਭਰਵਾਲ, ਸੁਖਦੇਵ ਸਿੰਘ ਸਾਹਨੀ, ਜਤਿੰਦਰਪਾਲ ਸਿੰਘ, ਸਰਜੋਤ ਸਿੰਘ ਸਾਹਨੀ, ਬੀਰਇੰਦਰ ਸਿੰਘ, ਸੁਰਿੰਦਰ ਸਿੰਘ, ਜਤਿਨ ਸੇਠ, ਭੁਪਿੰਦਰਪਾਲ ਸਿੰਘ, ਜਗਜੀਤ ਸਿੰਘ ਖਾਲਸਾ, ਰਾਜੀਵ ਗੁਪਤਾ, ਹਰਦੀਪ ਸਿੰਘ, ਰਣਜੀਤ ਸਿੰਘ ਸਚਦੇਵਾ ਆਦਿ ਵੀ ਮੌਜ਼ੂਦ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …