ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ ਉਪਰ ਕਰਨ ਸਮੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਸਮੇਂ ਸਿਰ ਦੇਣ ਦਾ ਯਕੀਨ ਦਿਵਾਇਆ।ਡਿਪਟੀ ਕਮਿਸ਼ਨਰ ਮੈਡਮ ਸਾਹਨੀ ਨੇ ਇਹ ਭਰੋਸਾ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਤੇ ਉਨ੍ਹਾਂ ਦੇ ਪੋਤਰੇ ਦਿਲਬਾਗ ਸਿੰਘ ਖਤਰਾਏ ਕਲਾਂ ਨੂੰ ਦਿੱਤਾ ਜੋ ਉਨ੍ਹਾਂ ਨੂੰ ਇਥੇ ਉਚੇਚੇ ਤੌਰ ‘ਤੇ ਮਿਲਣ ਲਈ ਪੁੱਜੇ ਸਨ।ਉਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਿੱਚ ਜਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ।ਮੈਡਮ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਏ ਪਰਿਵਾਰ ਨੂੰ ਮਿਲ ਕੇ ਬਹੁਤ ਖੁਸ਼ੀ ਹੋ ਰਹੀ ਹੈ।ਅੰਮ੍ਰਿਤਸਰ ਦੀਆਂ ਆਜ਼ਾਦੀ ਸੰਘਰਸ਼ ਨਾਲ ਜੁੜੀਆਂ ਇਤਿਹਾਸਕ ਘਟਾਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਦਾ ਆਜ਼ਾਦੀ ਦੀ ਲੜਾਈ ਵਿੱਚ ਬਹੁਤ ਵੱਡਾ ਯੋਗਦਾਨ ਹੈ।
ਦਿਲਬਾਗ ਸਿੰਘ ਨੇ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਏ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਸੋਵੀਨਰ ਵੀ ਉਨ੍ਹਾਂ ਨੂੰ ਭੇਟ ਕੀਤਾ।ਉਨ੍ਹਾਂ ਦੱਸਿਆ ਕਿ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਨੇ ਚੜ੍ਹਦੀ ਜਵਾਨੀ ਵਿੱਚ ਹੀ ਆਜ਼ਾਦੀ ਸੰਗਰਾਮ ਦੇ ਸੰਘਰਸ਼ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਉਨ੍ਹਾਂ ਦਾ ਇੱਕ ਪੈਰ ਘਰ ਅਤੇ ਅਕਸਰ ਹੀ ਦੂਜਾ ਪੈਰ ਕਿਸੇ ਨਾ ਕਿਸੇ ਜੇਲ੍ਹ ਵਿੱਚ ਹੁੰਦਾ ਸੀ।1942 ਵਿੱਚ ਲਾਹੌਰ ਦੇ ਕਿਸਾਨੀ ਮੋਰਚੇ, 1946 ‘ਚ ਹਰਸ਼ਾ ਛੀਨਾ ਵਿਖੇ ਮੋਘੇ ਦੇ ਮੋਰਚੇ ਅਤੇ ਗੁਰੂ ਕਾ ਬਾਗ ਦੇ ਮੋਰਚੇ ਵਿੱਚ ਭਾਗ ਲੈਣ ਕਾਰਨ ਲਾਹੌਰ ਅਤੇ ਮੁਲਤਾਨ ਸਮੇਤ ਦੇਸ਼ ਦੀਆਂ ਕਈ ਜੇਲ੍ਹਾਂ ਦੀ ਯਾਤਰਾ ਕਰਨੀ ਪਈ।13 ਸਤੰਬਰ 2000 ਨੂੰ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਪਰਿਵਾਰ ਵਲੋਂ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ ਕੌਮਾਂਤਰੀ ਪੱਧਰ ਦਾ ਸਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …