
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਦਮਨਦੀਪ ਸਿੰਘ, ਪ੍ਰਾਈਮ ਯੂਥ ਸੋਸਾਇਟੀ ਅੱਤੇ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਦੇ ਆਗੂਆਂ ਅੱਤੇ ਵੀਰਾਂ ਭੈਣਾਂ ਨਾਲ ਇਕਜੁੱਟ ਹੋ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਭੁੱਖ ਹੜਤਾਲ ਦੇ ਟੀਚੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ।ਇਸ ਮੌਕੇ ਸਭਨਾਂ ਜੱਥੇਬੰਦੀਆਂ ਨੇ ਕਿਹਾ ਕਿ ਸਰਕਾਰ ਜਲਦੀ ਹੀ ਇਸ ਮਾਮਲੇ ਵਿੱਚ ਸੁਣਵਾਈ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਵਰਨਾ ਇਹ ਮੋਰਚਾ ਇਸੀ ਤਰਾਂ ਜਾਰੀ ਰਹੇਗਾ।ਇਸ ਮੌਕੇ ਤੇ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਇੰਦਰਜੀਤ ਸਿੰਘ ਸੰਤਗੜ੍ਹ, ਹਰਿੰਦਰਪਾਲ ਸਿੰਘ, ਮਾਨਕ ਸਿੰਘ ਬੇਦੀ, ਰਮਨਦੀਪ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਰਿੰਟਾ, ਹਰਪ੍ਰੀਤ ਸਿੰਘ ਹਦਲ, ਗਗਨਜੋਤ ਸਿੰਘ, ਇੰਦਰਪ੍ਰੀਤ ਸਿੰਘ ਕੋਛੜ ਆਦਿ ਮੌਜੂਦ ਸਨ।
Punjab Post Daily Online Newspaper & Print Media