ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਵਿਖੇ 2 ਅਕਤੂਬਰ ਨੂੰ ਵਿਸ਼ਾਲ ਵਿਦਿਆਰਥੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀ. ਸੈਕੰਡਰੀ ਸਕੂਲ ਝਾੜੋਂ (ਸੰਗਰੂਰ) ਦੇ ਵਿਦਿਆਰਥੀ ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਧਰਮਜੋਤ ਸਿੰਘ, ਸੁੰਦਰਵੀਰ ਕੌਰ, ਖੁਸ਼ਪ੍ਰੀਤ ਸਿੰਘ ਸ਼ਾਮਲ ਹੋਏ।ਮੈਡਮ ਕੁਮਾਰੀ ਪਿੰਦਰਜੀਤ ਸਿੰਘ ਸਮੇਤ ਜ਼ੋਨ ਇੰਚਾਰਜ਼ ਕੁਲਵੀਰ ਕੌਰ ਵਲੋਂ ਵਿਦਿਆਰਥੀਆਂ ਦਾ ਸਕੂਲ ਵਿੱਚ ਪਹੁੰਚ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਗੁਰਮਤਿ ਅਧਿਆਪਕਾ ਮੈਡਮ ਚਰਨਜੀਤ ਕੌਰ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media